ਨਵੀਂ ਦਿੱਲੀ- ਦੇਸ਼ ਭਰ ਵਿੱਚ ਕੋਰੋਨਾ ਦੀ ਰਫ਼ਤਾਰ ਵਿੱਚ ਥੋੜੀ ਗਿਰਾਵਟ ਦਰਜ ਕੀਤੀ ਗਈ ਹੈ। ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2 ਲੱਖ 55 ਹਜ਼ਾਰ 874 ਨਵੇਂ ਮਾਮਲੇ ਸਾਹਮਣੇ ਆਏ ਹਨ। ਸੋਮਵਾਰ ਦੇ ਮੁਕਾਬਲੇ ਕੋਰੋਨਾ ਦੇ ਨਵੇਂ ਮਾਮਲਿਆਂ ‘ਚ 16 ਫੀਸਦੀ ਦੀ ਕਮੀ ਆਈ ਹੈ। ਇਸ ਨਾਲ ਸਕਾਰਾਤਮਕਤਾ ਦਰ 20.75 ਫੀਸਦੀ ਤੋਂ ਘੱਟ ਕੇ 15.52 ‘ਤੇ ਆ ਗਈ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਦੌਰਾਨ 2 ਲੱਖ 67 ਹਜ਼ਾਰ 753 ਲੋਕ ਠੀਕ ਹੋ ਚੁੱਕੇ ਹਨ। ਇਸ ਤੋਂ ਬਾਅਦ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 3 ਕਰੋੜ 70 ਲੱਖ 71 ਹਜ਼ਾਰ 898 ਹੋ ਗਈ ਹੈ। ਦੇਸ਼ ਵਿੱਚ ਸਰਗਰਮ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੁਣ 22 ਲੱਖ 36 ਹਜ਼ਾਰ 842 ਹੋ ਗਈ ਹੈ।
Also Read: ਮਹਾਰਾਸ਼ਟਰ ‘ਚ ਪੁਲ ਤੋਂ ਕਾਰ ਡਿੱਗਣ ਕਾਰਨ ਭਾਜਪਾ ਵਿਧਾਇਕ ਦੇ ਬੇਟੇ ਸਣੇ 7 ਵਿਦਿਆਰਥੀਆਂ ਦੀ ਮੌਤ
ਇਸ ਤੋਂ ਪਹਿਲਾਂ, ਸੋਮਵਾਰ ਨੂੰ ਕੋਵਿਡ -19 ਦੇ 3 ਲੱਖ 6 ਹਜ਼ਾਰ 64 ਨਵੇਂ ਕੇਸਾਂ ਦੇ ਆਉਣ ਤੋਂ ਬਾਅਦ, ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 3,95,43,328 ਹੋ ਗਈ ਸੀ। ਦੇਸ਼ ਵਿੱਚ ਹੁਣ ਤੱਕ 71.88 ਕਰੋੜ ਲੋਕਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਪਿਛਲੇ 24 ਘੰਟਿਆਂ ਦੌਰਾਨ 16 ਲੱਖ 49 ਹਜ਼ਾਰ 108 ਲੋਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ।
ਸਿਹਤ ਮੰਤਰਾਲੇ ਨੇ ਕਿਹਾ ਕਿ ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਕਾਰਨ ਮਰਨ ਵਾਲਿਆਂ ਵਿੱਚੋਂ 70 ਫੀਸਦੀ ਤੋਂ ਵੱਧ ਮਰੀਜ਼ਾਂ ਨੂੰ ਹੋਰ ਬਿਮਾਰੀਆਂ ਵੀ ਸਨ। ਮੰਤਰਾਲਾ ਨੇ ਆਪਣੀ ਵੈੱਬਸਾਈਟ ‘ਤੇ ਕਿਹਾ ਕਿ ਇਸ ਦੇ ਅੰਕੜੇ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ICMR) ਦੇ ਅੰਕੜਿਆਂ ਨਾਲ ਮੇਲ ਖਾਂਦੇ ਹਨ।



