ਪਟਿਆਲਾ ਦੇ ਪ੍ਰਸਿੱਧ ਕਾਲੀ ਦੇਵੀ ਮੰਦਰ ‘ਚ ਬੇਅਦਬੀ ਦੀ ਕੋਸ਼ਿਸ਼, ਸੁਖਬੀਰ ਬਾਦਲ ਨੇ ਕੀਤੀ ਨਿੰਦਾ

ਚੰਡੀਗੜ੍ਹ- ਪਟਿਆਲਾ ਦੇ ਪ੍ਰਸਿੱਧ ਕਾਲੀ ਦੇਵੀ ਮੰਦਰ ਵਿਚ ਇਕ ਵਿਅਕਤੀ ਵਲੋਂ ਬੇਅਦਬੀ ਦੀ ਕੋਸ਼ਿਸ਼ ਦੀ ਸੂਚਨਾ ਮਿਲੀ ਹੈ। ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ…

ਚੰਡੀਗੜ੍ਹ- ਪਟਿਆਲਾ ਦੇ ਪ੍ਰਸਿੱਧ ਕਾਲੀ ਦੇਵੀ ਮੰਦਰ ਵਿਚ ਇਕ ਵਿਅਕਤੀ ਵਲੋਂ ਬੇਅਦਬੀ ਦੀ ਕੋਸ਼ਿਸ਼ ਦੀ ਸੂਚਨਾ ਮਿਲੀ ਹੈ। ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਟਵੀਟ ਕੀਤਾ ਹੈ। ਦੱਸ ਦਈਏ ਕਿ ਇਸ ਘਟਨਾ ਤੋਂ ਬਾਅਦ ਮੰਦਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

Also Read: ਦਿਲ ਦਾ ਦੌਰਾ ਪੈਣ ਕਾਰਨ ਪ੍ਰਸਿੱਧ ਪੰਜਾਬੀ ਗੀਤਕਾਰ ਦੇਵ ਥਰੀਕੇ ਵਾਲਾ ਦਾ ਦੇਹਾਂਤ

 

ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿਰੋਧੀ ਤੇ ਬਾਹਰੀ ਤਾਕਤਾਂ ਵਲੋਂ ਲਗਾਤਾਰ ਹਿੰਦੂਆਂ ਤੇ ਸਿੱਖਾਂ ਦੇ ਪਵਿੱਤਰ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾ ਕੇ ਫਿਰਕੂ ਨਫਰਤ ਫੈਲਾਉਣ ਦੀ ਸਾਜ਼ਿਸ਼ ਤੋਂ ਡਰ ਰਹੇ ਹਾਂ ਤੇ ਚਿਤਾਵਨੀ ਦਿੰਦੇ ਹਾਂ। ਬਦਕਿਸਮਤੀ ਹੈ ਕਿ ਸਾਡੇ ਸਭ ਤੋਂ ਬੁਰੇ ਡਰ ਸੱਚ ਹੋ ਰਹੇ ਹਨ। ਉਨ੍ਹਾਂ ਨੇ ਇਸ ਦੌਰਾਨ ਅਪੀਲ ਕਰਦੇ ਹੋਏ ਕਿਹਾ ਕਿ ਆਓ ਅਸੀਂ ਸਾਰੇ ਸ਼ਾਂਤੀ ਤੇ ਭਾਈਚਾਰਾ ਬਣਾਏ ਰੱਖਣ ਦੇ ਲਈ ਬਾਹਰੀ ਤਾਕਤਾਂ ਦੇ ਖਿਲਾਫ ਇਕਜੁੱਟ ਹੋਈਏ।

Also Read: ਦੇਸ਼ ‘ਚ ਕੋਰੋਨਾ ਦੇ ਗ੍ਰਾਫ ‘ਚ ਗਿਰਾਵਟ ਜਾਰੀ, ਅੱਜ ਸਾਹਮਣੇ ਆਏ ਇੰਨੇ ਨਵੇਂ ਮਾਮਲੇ

Leave a Reply

Your email address will not be published. Required fields are marked *