ਚੰਡੀਗੜ੍ਹ: ਪੰਜਾਬ ਵਿਧਾਨ ਸਭਾ (Punjab Vidhan Sabha) ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਨੋਟੀਫ਼ਿਕੇਸ਼ਨ (Notification for elections) ਜਾਰੀ ਹੋ ਚੁੱਕਾ ਹੈ, ਜਿਸ ਤੋਂ ਤੁਰੰਤ ਬਾਅਦ ਪੰਜਾਬ ਅੰਦਰ ਨਾਮਜ਼ਦਗੀ (Nomination in Punjab) ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਦੱਸ ਦੇਈਏ ਕਿ ਕੋਰੋਨਾ ਵਾਇਰਸ (Corona virus) ਭਿਆਨਕ ਮਹਾਂਮਾਰੀ ਦੇ ਮੱਦੇਨਜ਼ਰ ਇਸ ਵਾਰ ਚੋਣ ਲੜਨ ਦੇ ਚਾਹਵਾਨ ਉਮੀਦਵਾਰ ਆਨਲਾਈਨ (Candidates online) ਤਰੀਕੇ ਨਾਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਸਕਣਗੇ।ਦੱਸ ਦਈਏ ਕਿ ਵੱਖ-ਵੱਖ ਪਾਰਟੀਆਂ ਦੀ ਮੰਗ ਤੋਂ ਬਾਅਦ ਚੋਣ ਕਮਿਸ਼ਨ (Election Commission) ਨੇ ਪੰਜਾਬ ਵਿਚ ਵਿਧਾਨ ਸਭਾ ਚੋਣਾਂ (Assembly elections in Punjab) ਦੇ ਪ੍ਰੋਗਰਾਮ ਵਿਚ ਬਦਲਾਅ ਕੀਤਾ ਸੀ। Also Read : ਘੱਟ ਰਿਹੈ ਕੋਰੋਨਾ ਦਾ ਕਹਿਰ ; ਦਿੱਲੀ ‘ਚ ਘੱਟ ਸਕਦੀਆਂ ਨੇ ਪਾਬੰਦੀਆਂ, ਕੇਜਰੀਵਾਲ ਨੇ ਦਿੱਤੇ ਸੰਕੇਤ
ਇਸ ਤੋਂ ਬਾਅਦ ਪੰਜਾਬ ਵਿਚ ਨਾਮਜ਼ਦਗੀ ਪ੍ਰਕਿਰਿਆ ਅੱਜ ਸ਼ੁਰੂ ਹੋਈ ਹੈ। ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਮੁਤਾਬਕ ਰਿਟਰਨਿੰਗ ਅਧਿਕਾਰੀ ਦੇ ਦਫਤਰ ਵਿਚ ਨਾਮਜ਼ਦਗੀ ਪੱਤਰ ਦਾਖਲ ਕਰਦੇ ਸਮੇਂ ਉਮੀਦਵਾਰ ਦੇ ਨਾਲ ਦੋ ਵਿਅਕਤੀ ਹੀ ਜਾ ਸਕਣਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ.ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਪਹਿਲਾਂ ਤੋਂ ਜਾਰੀ ਹਦਾਇਤਾਂ ਵਿਚ ਸੋਧ ਕਰਦੇ ਹੋਏ ਨਾਮਜ਼ਦਗੀ ਪੱਤਰ ਦਾਖਲ ਕਰਦੇ ਸਮੇਂ ਨਾਲ ਜਾਣ ਵਾਲੇ ਵਿਅਕਤੀਆਂ ਦੀ ਗਿਣਤੀ ਪੰਜ ਤੋਂ ਘਟਾ ਕੇ ਦੋ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨਾਮਜ਼ਦਗੀ ਪੱਤਰ ਦਾਖਲ ਕਰਦੇ ਸਮੇਂ ਜਾਣ ਲਈ ਪਹਿਲਾਂ ਤੋਂ ਤਿੰਨ ਗੱਡੀਆਂ ਦੀ ਗਿਣਤੀ ਨੂੰ ਘਟਾ ਕੇ ਦੋ ਕਰ ਦਿੱਤੀ ਗਈ ਹੈ। Also Read: ਪਟਿਆਲਾ ਦੇ ਪ੍ਰਸਿੱਧ ਕਾਲੀ ਦੇਵੀ ਮੰਦਰ ‘ਚ ਬੇਅਦਬੀ ਦੀ ਕੋਸ਼ਿਸ਼, ਸੁਖਬੀਰ ਬਾਦਲ ਨੇ ਕੀਤੀ ਨਿੰਦਾ

ਉਨ੍ਹਾਂ ਨੇ ਦੱਸਿਆ ਕਿ ਉਮੀਦਵਾਰ ਲਈ ਨਾਮਜ਼ਦਗੀ ਪੱਤਰ ਸੀ.ਈ.ਓ./ਡੀ.ਈ.ਓ. ਦੀ ਵੈੱਬਸਾਈਟ ‘ਤੇ ਵੀ ਮੁਹੱਈਆ ਕਰਵਾਇਆ ਗਿਆ ਹੈ ਜਿਸ ਨੂੰ ਉਮੀਦਵਾਰ ਆਨਲਾਈਨ ਭਰਨ ਦੇ ਉਪਰੰਤ ਪ੍ਰਿੰਟ ਐਫੀਡੇਵਿਡ ਜੋ ਕਿ ਨੋਟਰੀ ਵਲੋਂ ਤਸਦੀਕਸ਼ੁਦਾ ਐਫੀਡੇਵਿਟ ਦੇ ਨਾਲ ਨੱਥੀ ਕਰਕੇ ਜਮ੍ਹਾ ਕਰਵਾ ਸਕਦੇ ਹਨ। ਡਾ. ਰਾਜੂ ਨੇ ਦੱਸਿਆ ਕਿ ਰਿਟਰਨਿੰਗ ਅਫਸਰ ਨਾਮਜ਼ਦਗੀ ਪੱਤਰ ਕਰਵਾਉਣ ਵਾਲੇ ਉਮੀਦਵਾਰਾਂ ਨੂੰ ਸਟੈਗਰਡ ਮੈਨਰ ਵਿਚ ਬੁਲਾ ਕੇ ਵੀ ਨਾਮਜ਼ਦਗੀ ਪੱਤਰ ਹਾਸਲ ਕਰ ਸਕਦੇ ਹਨ ਜਿਸ ਨਾਲ ਇਕ ਸਮੇਂ ‘ਤੇ ਹੀ ਭੀੜ ਨਾ ਹੋ ਸਕੇ। ਉਨ੍ਹਾਂ ਨੇ ਦੱਸਿਆ ਕਿ ਉਮੀਦਵਾਰ ਜ਼ਮਾਨਤ ਰਾਸ਼ੀ ਆਨਲਾਈਨ ਵਿਧੀ ਰਾਹੀਂ ਜਮ੍ਹਾ ਕਰਵਾ ਸਕਦਾ ਹੈ। ਇਸ ਤੋਂ ਇਲਾਵਾ ਖਜ਼ਾਨੇ ਵਿਚ ਜ਼ਮਾਨਤ ਰਾਸ਼ੀ ਜਮ੍ਹਾਂ ਕਰਵਾਉਣ ਦੀ ਸਹੂਲਤ ਵੀ ਮੁਹੱਈਆ ਹੈ। ਉਮੀਦਵਾਰ ਆਨਲਾਈਨ ਵਿਧੀ ਰਾਹੀਂ ਆਪਣਾ ਵੋਟਰ ਪ੍ਰਮਾਣ ਪੱਤਰ ਵੀ ਹਾਸਲ ਕਰ ਸਕਦਾ ਹੈ। ਚੋਣ ਦੀ ਨੋਟੀਫਿਕੇਸ਼ਨ ਅਤੇ ਨਾਮਜ਼ਦਗੀ ਪ੍ਰਕਿਰਿਆ 25 ਜਨਵਰੀ ਨੂੰ ਸਵੇਰੇ 11 ਵਜੇ ਤੋਂ ਸ਼ੁਰੂ ਹੋ ਗਈ ਅਤੇ 1 ਫਰਵਰੀ ਤੱਕ ਨਾਮਜ਼ਦਗੀ ਫਾਰਮ ਜਮ੍ਹਾਂ ਕਰਵਾਏ ਜਾ ਸਕਦੇ ਹਨ। ਨਾਮਜ਼ਦਗੀ ਪੱਤਰਾਂ ਦੀ ਜਾਂਚ 2 ਫਰਵਰੀ ਤੇ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਤਰੀਕ 4 ਫਰਵਰੀ ਹੈ।




