ਚੋਣ ਮੈਦਾਨ ‘ਚ ਉਤਰਨਗੇ ਸਾਬਕਾ ਪੰਜਾਬ CM ਪ੍ਰਕਾਸ਼ ਸਿੰਘ ਬਾਦਲ, ਲੰਬੀ ਤੋਂ ਲੜਨਗੇ ਚੋਣ

ਲੰਬੀ- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਸ੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ…

ਲੰਬੀ- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਸ੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਇਨ੍ਹਾਂ ਵਿਧਾਨ ਸਭਾ ਚੋਣਾਂ ਲਈ ਮੈਦਾਨ ਵਿਚ ਉਤਰਣਗੇ। ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਚੋਣ ਲੜਨਗੇ। 

Also Read: ਓਮੀਕਰੋਨ ਵੈਰੀਐਂਟ ਦੀ ‘ਵੈਕਸੀਨ’ ਦਾ ਫਾਈਜ਼ਰ ਨੇ ਸ਼ੁਰੂ ਕੀਤਾ ‘ਟ੍ਰਾਇਲ’

ਵਿਧਾਨ ਸਭਾ ਹਲਕਾ ਲੰਬੀ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਪਣਾ ਚੋਣ ਦਫਤਰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾ ਕੇ ਖੋਲਿਆ ਗਿਆ ਅਤੇ ਇਸ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਉਮੀਦਵਾਰ ਵਜੋਂ ਐਲਾਨ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਸੀਨੀਅਰ ਆਗੂ ਹਲਕਾਂ ਚੋਣ ਇੰਚਾਰਜ ਅਤੇ ਸਾਬਕਾ ਮੰਤਰੀ ਮੇਜਰ ਭੁਪਿੰਦਰ ਸਿੰਘ ਢਿਲੋਂ ਨੇ ਰੀਬਨ ਕਟ ਕੇ ਦਫਤਰ ਖੋਲਿਆ।

Also Read: 6 ਸਾਲਾ ਬੱਚੀ ਦੇ ਢਿੱਡ ‘ਚ ਸੀ ਡੇਢ ਕਿੱਲੋ ਵਾਲਾਂ ਦਾ ਗੁੱਛਾ, ਡਾਕਟਰਾਂ ਨੇ ਆਪ੍ਰੇਸ਼ਨ ਕਰ ਬਚਾਈ ਜਾਨ

Leave a Reply

Your email address will not be published. Required fields are marked *