ਸੁਪਰੀਮ ਕੋਰਟ ਤੋਂ ਬਿਕਰਮ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਸੋਮਵਾਰ ਤੱਕ ਗ੍ਰਿਫਤਾਰੀ ‘ਤੇ ਲੱਗੀ ਰੋਕ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਸੁਪਰੀਮ ਕੋਰਟ ਤੋਂ ਵੱਡੀ…

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮਜੀਠੀਆ ਦੇ ਵਕੀਲਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਨੇ ਮਜੀਠੀਆ ਦੀ ਗ੍ਰਿਫਤਾਰੀ ‘ਤੇ ਸੋਮਵਾਰ ਤੱਕ ਰੋਕ ਲਗਾ ਦਿੱਤੀ ਹੈ। ਮਜੀਠੀਆ ਦੀ ਗ੍ਰਿਫਤਾਰੀ ‘ਤੇ ਅਗਲੀ ਸੁਣਵਾਈ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਹੋਵੇਗੀ। ਮਜੀਠੀਆ ਇਸ ਦੌਰਾਨ ਚੋਣਾਂ ਲਈ ਨਾਮਜ਼ਦਗੀਆਂ ਭਰ ਸਕਦੇ ਹਨ।

Also Read : ਪੰਜਾਬ ‘ਚ ਹੌਲੀ ਹੋਈ ਕੋਰੋਨਾ ਦੀ ਰਫ਼ਤਾਰ, ਸਾਹਮਣੇ ਆਏ 5,136 ਮਾਮਲੇ

ਜ਼ਿਕਰਯੋਗ ਹੈ ਕਿ ਇਸਤੋਂ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਇਸ ਮਾਮਲੇ  ਵਿੱਚ 44 ਪੰਨਿਆਂ ਦੇ ਹੁਕਮ ਵਿੱਚ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ, ਜਿਸ ‘ਤੇ ਮਜੀਠੀਆ ਦੇ ਵਕੀਲਾਂ ਵੱਲੋਂ ਹਾਈਕੋਰਟ ਕੋਲੋਂ ਸੁਪਰੀਮ ਕੋਰਟ (Supreme Court) ਵਿੱਚ ਅਰਜ਼ੀ ਦਾਖਲ ਕਰਨ ਲਈ 7 ਦਿਨ ਦਾ ਸਮਾਂ ਮੰਗਿਆ ਸੀ ਪਰੰਤੂ ਹਾਈਕੋਰਟ ਨੇ 3 ਦਿਨਾਂ ਦਾ ਸਮਾਂ ਦਿੱਤਾ। ਹਾਈਕੋਰਟ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕਰਦਿਆਂ ਸੁਪਰੀਮ ਕੋਰਟ ਦੇ ਦੋ ਕੇਸਾਂ ਦਾ ਹਵਾਲਾ ਦਿੱਤਾ ਸੀ।

Also Read : ਜ਼ਹਿਰੀਲੀ ਸ਼ਰਾਬ ਨਾਲ ਫਿਰ ਤੋਂ 5 ਲੋਕਾਂ ਦੀ ਹੋਈ ਮੌਤ, 4 ਦੀ ਹਾਲਤ ਗੰਭੀਰ

ਇਹ ਦੋਵੇਂ ਮਾਮਲੇ ਪੰਜਾਬ ਸਰਕਾਰ ਦੇ ਵਕੀਲਾਂ ਦੀ ਤਰਫੋਂ ਹਾਈ ਕੋਰਟ (High Court) ਵਿੱਚ ਰੱਖੇ ਗਏ ਸਨ, ਜਿਸ ਵਿੱਚ ਸਪੱਸ਼ਟ ਹਦਾਇਤਾਂ ਸਨ ਕਿ ਮੁਲਜ਼ਮਾਂ ਨੂੰ ਐਨਡੀਪੀਸੀ ਐਕਟ (NDPC Act) 37 ਤਹਿਤ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਜਿਸ ਤੋਂ ਬਾਅਦ ਮਜੀਠੀਆ ਵੱਲੋਂ ਸੁਪਰੀਮ ਕੋਰਟ ਦਾ ਰੁਖ ਕੀਤਾ ਗਿਆ ਸੀ, ਸੁਪਰੀਮ ਕੋਰਟ ਨੇ ਅਰਜ਼ੀ ‘ਤੇ ਸੁਣਵਾਈ ਕਰਦਿਆਂ ਬਿਕਰਮ ਮਜੀਠੀਆ ਨੂੰ 31 ਜਨਵਰੀ ਤੱਕ ਗ੍ਰਿਫਤਾਰੀ ‘ਤੇ ਰੋਕ ਲਾਈ ਹੈ। ਪੰਜਾਬ ਪੁਲਿਸ ਹੁਣ ਸੋਮਵਾਰ ਤੱਕ ਬਿਕਰਮ ਮਜੀਠੀਆ ਨੂੰ ਗ੍ਰਿਫਤਾਰ ਨਹੀਂ ਕਰ ਸਕੇਗੀ।

Leave a Reply

Your email address will not be published. Required fields are marked *