ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਰਾਹੁਲ ਗਾਂਧੀ

ਅੰਮ੍ਰਿਤਸਰ : ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅੰਮ੍ਰਿਤਸਰ ਆਮਦ ਨੂੰ ਲੈ ਕੇ ਵਿਰਾਸਤੀ ਮਾਰਗ ਸਮੇਤ ਸ਼ਹਿਰ ਦੇ ਵੱਖ – ਵੱਖ ਬਾਜ਼ਾਰਾਂ ਵਿਚ ਕਾਂਗਰਸੀ…

ਅੰਮ੍ਰਿਤਸਰ : ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅੰਮ੍ਰਿਤਸਰ ਆਮਦ ਨੂੰ ਲੈ ਕੇ ਵਿਰਾਸਤੀ ਮਾਰਗ ਸਮੇਤ ਸ਼ਹਿਰ ਦੇ ਵੱਖ – ਵੱਖ ਬਾਜ਼ਾਰਾਂ ਵਿਚ ਕਾਂਗਰਸੀ ਆਗੂਆਂ ਵਲੋਂ ਵੱਡੇ – ਵੱਡੇ ਸਵਾਗਤੀ ਬੋਰਡ ਲਗਾਏ ਗਏ ਹਨ। ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਸਬੰਧੀ ਅੱਜ ਰਾਹੁਲ ਗਾਂਧੀ ਪੰਜਾਬ ਫੇਰੀ ਦੌਰਾਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੇ ਹਨ। ਜਿੱਥੇ ਕਿ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ।

Also Read : ਅਬੋਹਰ ‘ਚ Air Tank ਫੱਟਣ ਨਾਲ ਵਾਪਰਿਆ ਵੱਡਾ ਹਾਦਸਾ, ਧੜ ਤੋਂ ਅਲੱਗ ਹੋਇਆ ਵਿਅਕਤੀ ਦਾ ਸਿਰ

ਉਨ੍ਹਾਂ ਦੇ ਇੱਥੇ ਪੁੱਜਣ ‘ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਉਪ ਮੁੱਖ ਮੰਤਰੀ ਓ.ਪੀ ਸੋਨੀ ਸਮੇਤ ਹੋਰਨਾਂ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ । ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰਾਹੁਲ ਗਾਂਧੀ ਇੱਥੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਗਏ ਹਨ ।

 

Leave a Reply

Your email address will not be published. Required fields are marked *