ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ‘ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਵੱਡੇ ਇਲਜ਼ਾਮ ਲਾਏ ਗਏ ਹਨ।ਇਹ ਖੁਲਾਸਾ ਨਵਜੋਤ ਸਿੱਧੂ ਦੀ ਵੱਡੀ ਭੈਣ ਸੁਮਨ ਤੂਰ (Suman Toor) ਵੱਲੋਂ ਕੀਤਾ ਗਿਆ ਹੈ।ਉਨ੍ਹਾਂ ਨੇ ਪ੍ਰੈਸ ਕਾਨਫਰੰਸ (Press Conference) ਕਰਕੇ ਸਿੱਧੂ ‘ਤੇ ਵੱਡੇ ਇਲਜ਼ਾਮ ਲਾਏ ਹਨ। Also Read : ਨਹੀਂ ਬਦਲਣਗੇ SC/ST ਪ੍ਰਮੋਸ਼ਨ ‘ਚ ਰਾਖਵੇਂਕਰਨ ਦੇ ਨਿਯਮ : ਸੁਪਰੀਮ ਕੋਰਟ
ਉਨ੍ਹਾਂ ਨੇ ਕਿਹਾ ਹੈ ਕਿ ਸਿੱਧੂ ਨੇ 1986 ‘ਚ ਮੇਰੀ ਮਾਤਾ ਨੂੰ ਘਰੋਂ ਕੱਢ ਦਿੱਤਾ ਸੀ।ਉਨ੍ਹਾਂ ਨੇ ਕਿਹਾ ਕਿ ਮਾਤਾ ਦੀ ਮੌਤ ਲਾਵਾਰਸ ਹਲਾਤਾਂ ‘ਚ ਹੋਈ ਸੀ। ਉਨ੍ਹਾਂ ਨੇ ਦੱਸਿਆ ਕਿ ਪਰਿਵਾਰ ਦੇ ਦੁੱਖ-ਸੁੱਖ ‘ਚ ਸਿੱਧੂ ਕਦੇ ਵੀ ਸ਼ਾਮਲ ਨਹੀਂ ਹੋਏ।ਸਿੱਧੂ ਦੀ ਭੈਣ ਨੇ ਦੱਸਿਆ ਕਿ ਉਹ ਉਨ੍ਹਾਂ ਨੂੰ ਮਿਲਣ ਵੀ ਗਈ ਸੀ ਪਰ ਉਹ ਉਨ੍ਹਾਂ ਨੂੰ ਨਹੀਂ ਮਿਲੇ।ਉਨ੍ਹਾਂ ਨੇ ਕਿਹਾ ਕਿ ਸਿੱਧੂ ਨੇ ਪੈਸੇ ਲਈ ਪਰਿਵਾਰ ਨੂੰ ਬਰਬਾਦ ਕਰ ਦਿੱਤਾ ਹੈ।


