Pakistani drones: ਪਾਕਿਤਸਾਨ ਵੱਲੋਂ ਜੂਨ ਮਹੀਨੇ ‘ਚ ਡਰੋਨ ਦੁਆਰਾ ਭੇਜੀ ਗਈ ਇੰਨੇ ਕਰੋੜ ਦੀ ਹੈਰੋਇਨ

Pakistani drones: ਪਾਕਿਤਸਾਨ ਵੱਲੋਂ ਜੂਨ ਮਹੀਨੇ ‘ਚ ਡਰੋਨ ਦੁਆਰਾ ਭੇਜੀ ਗਈ ਇੰਨੇ ਕਰੋੜ ਦੀ ਹੈਰੋਇਨ ਪਾਕਿਸਤਾਨੀ ਡਰੋਨ ਲਗਾਤਾਰ ਤੀਜੇ ਦਿਨ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿੱਚ…

Pakistani drones: ਪਾਕਿਤਸਾਨ ਵੱਲੋਂ ਜੂਨ ਮਹੀਨੇ ‘ਚ ਡਰੋਨ ਦੁਆਰਾ ਭੇਜੀ ਗਈ ਇੰਨੇ ਕਰੋੜ ਦੀ ਹੈਰੋਇਨ ਪਾਕਿਸਤਾਨੀ ਡਰੋਨ ਲਗਾਤਾਰ ਤੀਜੇ ਦਿਨ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਦਾਖ਼ਲ ਹੋਇਆ। 10 ਦਿਨਾਂ ਵਿੱਚ ਇਹ 11ਵੀਂ ਕੋਸ਼ਿਸ਼ ਹੈ, ਜਦੋਂ ਪਾਕਿਸਤਾਨੀ ਡਰੋਨ ਨੇ ਭਾਰਤੀ ਸਰਹੱਦ ਪਾਰ ਕੀਤੀ ਹੈ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਡਰੋਨ ਦਾ ਪਤਾ ਲਗਾ ਕੇ ਤਲਾਸ਼ੀ ਮੁਹਿੰਮ ਚਲਾਈ ਅਤੇ ਖੇਤਾਂ ‘ਚ ਸੁੱਟੀ ਗਈ 38 ਕਰੋੜ ਰੁਪਏ ਦੀ ਹੈਰੋਇਨ ਨੂੰ ਜ਼ਬਤ ਕਰਨ ‘ਚ ਸਫਲਤਾ ਹਾਸਲ ਕੀਤੀ।

ਘਟਨਾ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਏ ਦੀ ਹੈ। ਇਹ ਲਗਾਤਾਰ ਦੂਜਾ ਦਿਨ ਹੈ ਜਦੋਂ ਪਾਕਿਸਤਾਨੀ ਸਮੱਗਲਰਾਂ ਨੇ ਪਿੰਡ ਰਾਏ ਵਿੱਚ ਕਰੀਬ 5 ਕਿਲੋ ਹੈਰੋਇਨ ਸੁੱਟੀ ਹੈ। ਬੀਐਸਐਫ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਜਵਾਨ ਰਾਤ ਦੀ ਗਸ਼ਤ ’ਤੇ ਸਨ। ਇਸ ਦੌਰਾਨ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਜਵਾਨਾਂ ਨੇ ਡਰੋਨ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਕੁਝ ਡਿੱਗਣ ਦੀ ਆਵਾਜ਼ ਸੁਣਾਈ ਦਿੱਤੀ।

ਰਾਤ ਨੂੰ ਤਲਾਸ਼ੀ ਮੁਹਿੰਮ ਸ਼ੁਰੂ 
ਬੀਐਸਐਫ ਦੇ ਜਵਾਨਾਂ ਨੇ ਬਿਨਾਂ ਸਮਾਂ ਬਰਬਾਦ ਕੀਤੇ ਇਲਾਕੇ ਨੂੰ ਸੀਲ ਕਰ ਦਿੱਤਾ। ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ। ਖੇਤਾਂ ਵਿੱਚੋਂ ਪੀਲੇ ਰੰਗ ਦਾ ਇੱਕ ਵੱਡਾ ਪੈਕਟ ਮਿਲਿਆ। ਜਿਸ ਵਿੱਚ ਹੈਰੋਇਨ ਦੇ ਛੋਟੇ ਪੈਕੇਟ ਸਨ। ਤੋਲਣ ਤੋਂ ਬਾਅਦ ਕੁੱਲ ਵਜ਼ਨ 5.5 ਕਿਲੋ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ। ਜਿਸ ਦੀ ਅੰਤਰਰਾਸ਼ਟਰੀ ਕੀਮਤ 38 ਕਰੋੜ ਦੇ ਕਰੀਬ ਹੈ।

ਬੀਤੇ ਦਿਨ 5.25 ਕਿਲੋ ਹੈਰੋਇਨ ਜ਼ਬਤ 
ਬੀਐਸਐਫ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਜਵਾਨਾਂ ਨੇ ਬੀਤੇ ਦਿਨ ਵੀ ਇਸੇ ਪਿੰਡ ਤੋਂ 5.25 ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਉਸ ਖੇਪ ਨੂੰ ਵੀ ਸਰਹੱਦ ‘ਤੇ ਕਰਵਾ ਕੇ ਡਰੋਨ ਰਾਹੀਂ ਸੁੱਟਿਆ ਗਿਆ ਸੀ। ਪਰ ਜਵਾਨਾਂ ਦੀ ਚੌਕਸੀ ਕਾਰਨ ਪਾਕਿਸਤਾਨੀ ਸਮੱਗਲਰਾਂ ਦੀ ਇਹ ਕੋਸ਼ਿਸ਼ ਵੀ ਨਾਕਾਮ ਹੋ ਗਈ।

Leave a Reply

Your email address will not be published. Required fields are marked *