ਅਜਨਾਲਾ- 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Assembly elections) ਲਈ ਆਮ ਆਦਮੀ ਪਾਰਟੀ (Aam Aadmi Party) ਵਲੋਂ ਮੁੱਖ ਮੰਤਰੀ ਚਿਹਰੇ (CM face) ਵਜੋਂ ਚੋਣ ਮੈਦਾਨ (Election field) ਵਿਚ ਉਤਾਰੇ ਭਗਵੰਤ ਮਾਨ ਅੱਜ ਧੂਰੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਨਾਮਜ਼ਦਗੀ ਦਾਖ਼ਲ ਕਰਨ ਤੋਂ ਪਹਿਲਾਂ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਜਾਰੀ ਕਰ ਕੇ ਕਿਹਾ ਕਿ ਧੂਰੀ ਦੇ ਲੋਕਾਂ ਵਲੋਂ ਹਮੇਸ਼ਾ ਹੀ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ। Also Read : ਕੋਰੋਨਾ ਕਾਰਣ ਮੌਤ ਦਾ ਡਰਾਉਣਾ ਅੰਕੜਾ, 24 ਘੰਟਿਆਂ ਵਿਚ ਦੇਸ਼ ਵਿਚ 871 ਲੋਕਾਂ ਦੀ ਗਈ ਜਾਨ
ਵੀਡੀਓ ਵਿਚ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਧੂਰੀ ਤੋਂ ਜ਼ਿੰਮੇਵਾਰੀ ਦਿੱਤੀ ਹੈ ਅਤੇ ਧੂਰੀ ਵਾਸੀ ਆਪਣਾ ਰਿਕਾਰਡ ਤੋੜਣਾ ਜਾਣਦੇ ਹਨ। ਉਨ੍ਹਾਂ ਕਿਹਾ ਕਿ ਉਹ ਅੱਜ ਧੂਰੀ ਤੋਂ ਆਪਣੀ ਨਾਮਜ਼ਦਗੀ ਭਰਨ ਜਾ ਰਹੇ ਹਨ ਅਤੇ ਉਹ ਪੂਰੇ ਨਿਯਮਾਂ ਮੁਤਾਬਕ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਦੱਸਣਯੋਗ ਹੈ ਕਿ ਬੀਤੇ ਕਲ੍ਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ‘ਤੇ ਫਿਲੌਰ ਵਿਖੇ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ, ਜਿਸ ਵਿਚ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵਲੋਂ ਲੋਕਾਂ ਦੇ ਸਵਾਲਾਂ ਦਾ ਜਵਾਬ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।



