ਨਵੀਂ ਦਿੱਲੀ- ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਇੱਕ ਵਾਰ ਫਿਰ ਅੰਦੋਲਨ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਸਰਕਾਰ ਦਰਮਿਆਨ ਹੋਏ ਸਮਝੌਤੇ ਵਿੱਚ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਕਮੇਟੀ ਬਣਾਉਣ ਦੀ ਗੱਲ ਹੋਈ ਹੈ। ਪਰ ਸਰਕਾਰ ਨੇ ਅਜੇ ਤੱਕ ਇਸ ਕਮੇਟੀ ਦਾ ਗਠਨ ਨਹੀਂ ਕੀਤਾ ਹੈ। ਇਸ ਦੇ ਵਿਰੋਧ ਵਿੱਚ ਕਿਸਾਨ 31 ਜਨਵਰੀ ਨੂੰ ਰੋਸ ਪ੍ਰਦਰਸ਼ਨ ਕਰਨਗੇ।
Also Read: ਮਾਂ ਨਾਲ ਧੂਰੀ ਪਹੁੰਚੇ AAP ਦੇ CM ਉਮੀਦਵਾਰ ਭਗਵੰਤ ਮਾਨ, ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
ਕਿੱਥੇ ਜਾਵੇਗਾ ਕਿਸਾਨ ਜਥੇਬੰਦੀਆਂ ਦਾ ਧਰਨਾ?
ਰਾਕੇਸ਼ ਟਿਕੈਤ ਨੇ ਦੱਸਿਆ ਕਿ 31 ਜਨਵਰੀ ਨੂੰ ਦੇਸ਼ ਭਰ ਦੇ ਡੀ.ਐਮ ਅਤੇ ਐਸ.ਡੀ.ਐਮ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਜੇ ਤੱਕ ਐਮਐਸਪੀ ਬਾਰੇ ਕਮੇਟੀ ਨਾ ਬਣਾਏ ਜਾਣ ਦੇ ਵਿਰੋਧ ਵਿੱਚ ਇਹ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਧਰਨੇ ਦੇਸ਼ ਭਰ ਵਿੱਚ ਦਿੱਤੇ ਜਾਣਗੇ।
ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਹੋਏ ਸਮਝੌਤੇ ਸਮੇਂ ਭਾਰਤ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਮੇਟੀ ਬਣਾਉਣ ਦੀ ਗੱਲ ਕੀਤੀ ਸੀ ਪਰ ਅਜੇ ਤੱਕ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਮੇਟੀ ਬਾਰੇ ਕੁਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਵਿੱਚ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਦੀ ਵੀ ਗੱਲ ਕੀਤੀ ਗਈ ਸੀ। ਪਰ ਅਜੇ ਤੱਕ ਇਹ ਕੇਸ ਵਾਪਸ ਨਹੀਂ ਆਏ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਸਰਕਾਰ ਨੂੰ ਇਹ ਵਾਅਦੇ ਯਾਦ ਕਰਵਾਉਣਾ ਚਾਹੁੰਦੇ ਹਾਂ।
Also Read: RBI ਦਾ ਝਟਕਾ, 1 ਲੱਖ ਤੋਂ ਵਧੇਰੇ ਨਹੀਂ ਕੱਢਵਾ ਸਕਣਗੇ ਇਸ ਬੈਂਕ ਦੇ ਗਾਹਕ
ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ‘ਚ ਭਾਜਪਾ ਜਾਟਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰਨ ਦੇ ਸਵਾਲ ‘ਤੇ ਰਾਕੇਸ਼ ਟਿਕੈਤ ਨੇ ਪੁੱਛਿਆ ਕਿ ਕੀ ਪੂਰਾ ਦੇਸ਼ ਸਿਰਫ ਇਕ ਭਾਈਚਾਰੇ ਨਾਲ ਲੜ ਰਿਹਾ ਹੈ।



