ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ, ‘ਨਾ ਤਾਂ ਮੈਂ ਪਾਰਟੀ ਤੋਂ ਨਾਰਾਜ਼ ਸੀ ਅਤੇ ਨਾ ਹੀ ਪਾਰਟੀ ਛੱਡੀ’

ਕਪੂਰਥਲਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਪੁਰਾਣੇ ਆਗੂਆਂ ਨੂੰ ਅਪੀਲ ਕੀਤੀ ਸੀ ਕਿ ਉਹ ਪਾਰਟੀ ਵਿੱਚ ਵਾਪਸ ਆ ਜਾਣ।…

ਕਪੂਰਥਲਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਪੁਰਾਣੇ ਆਗੂਆਂ ਨੂੰ ਅਪੀਲ ਕੀਤੀ ਸੀ ਕਿ ਉਹ ਪਾਰਟੀ ਵਿੱਚ ਵਾਪਸ ਆ ਜਾਣ। ਇਸ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਨਾ  ਤਾਂ ਉਹ ਕਿਸੇ ਨਾਲ ਨਾਰਾਜ਼ ਹਨ ਅਤੇ ਨਾ ਹੀ ਉਨ੍ਹਾਂ ਨੇ ਕਦੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀ ਮਾਂ ਪਾਰਟੀ ਹੈ ਅਤੇ ਭਵਿੱਖ ਵਿੱਚ ਵੀ ਉਹ ਪਾਰਟੀ ਨਾਲ ਜੁੜ ਕੇ ਪੰਥਕ ਕੰਮਾਂ ਵਿੱਚ ਹਿੱਸਾ ਪਾਉਂਦੇ ਰਹਿਣਗੇ।

ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਚੁੱਕੇ ਹਨ ਅਤੇ ਪਾਰਟੀ ਪ੍ਰਧਾਨ ਨੇ ਹੀ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀ ਮਾਂ ਪਾਰਟੀ ਹੈ।

ਬੀਬੀ ਜਗੀਰ ਕੌਰ ਨੇ ਪਾਰਟੀ ਦੀ ਅਪੀਲ ਦੀ ਕੀਤੀ ਪ੍ਰਸੰਸਾ 

ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਨੇ ਵੱਡਾ ਦਿਲ ਵਿਖਾਉਂਦਿਆਂ ਸਾਰੇ ਨਾਰਾਜ਼ ਆਗੂਆਂ ਤੋਂ ਮੁਆਫ਼ੀ ਮੰਗਦਿਆਂ ਪਾਰਟੀ ਵਿੱਚ ਵਾਪਿਸ ਆਉਣ ਦੀ ਅਪੀਲ ਕੀਤੀ ਹੈ ਅਤੇ ਇਹ ਇੱਕ ਵਧੀਆ ਪਹਿਲ ਹੈ।  

 

Leave a Reply

Your email address will not be published. Required fields are marked *