ਸੀ.ਐੱਮ. ਚਿਹਰੇ ਨੂੰ ਲੈ ਕੇ ਰਾਘਵ ਚੱਢਾ ਨੇ ਕਾਂਗਰਸ ‘ਤੇ ਸਾਧੇ ਨਿਸ਼ਾਨੇ

ਚੰਡੀਗੜ੍ਹ :  ਪੰਜਾਬ ਕਾਂਗਰਸ (Punjab Congress) ਵਲੋਂ 3 ਚਿਹਰਿਆਂ ਦੀ ਤਸਵੀਰ ਲਗਾਈ ਜਾ ਰਹੀ ਹੈ, ਜਿਸ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit…

ਚੰਡੀਗੜ੍ਹ :  ਪੰਜਾਬ ਕਾਂਗਰਸ (Punjab Congress) ਵਲੋਂ 3 ਚਿਹਰਿਆਂ ਦੀ ਤਸਵੀਰ ਲਗਾਈ ਜਾ ਰਹੀ ਹੈ, ਜਿਸ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਅਤੇ ਨਵਜੋਤ ਸਿੰਘ ਸਿੱਧੂ (Navjot Singh Sidhu) ਤੇ ਸੁਨੀਲ ਜਾਖੜ (Sunil Jakhar) ਦੀ ਵੀ ਤਸਵੀਰ ਲਗਾਈ ਜਾ ਰਹੀ ਹੈ ਜਦੋਂ ਕਿ ਸੁਨੀਲ ਜਾਖੜ ਆਖ ਰਹੇ ਹਨ ਕਿ ਜਦੋਂ ਮੈਂ ਸੀ.ਐੱਮ. ਉਮੀਦਵਾਰ ਦੀ ਰੇਸ ਵਿਚ ਹੀ ਨਹੀਂ ਤਾਂ ਮੇਰੀ ਤਸਵੀਰ ਕਿਉਂ ਵਰਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਆਪ ਦੇ ਸਹਿ ਇੰਚਾਰਜ ਰਾਘਵ ਚੱਢਾ (Raghav Chadha) ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਅਤੇ ਕਾਂਗਰਸ ‘ਤੇ ਸਵਾਲ ਚੁੱਕੇ ਹਨ। Also Read : ਕੈਪਟਨ ਸਮੇਤ ‘ਆਪ’ ਦੇ ਕਈ ਆਗੂ ਅਕਾਲੀ ਦਲ ‘ਚ ਸ਼ਾਮਲ, ਮਜੀਠੀਆ ਨੇ ਕੀਤਾ ਸਵਾਗਤ (ਵੀਡੀਓ)

ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਨਾਲ ਅਜਿਹਾ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਨੇ ਖੁਦ ਆਪਣੇ ਇੰਟਰਵਿਊ ਵਿਚ ਕਿਹਾ ਹੈ ਕਿ ਕਾਂਗਰਸ ਪਾਰਟੀ ਵਲੋਂ ਉਨ੍ਹਾਂ ਨੂੰ ਸਿਰਫ ਇਸ ਲਈ ਸੀ.ਐੱਮ. ਉਮੀਦਵਾਰ ਬਣਾਉਣ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਉਹ ਪੰਜਾਬੀ ਹਿੰਦੂ ਹਨ। ਉਨ੍ਹਾਂ ਕਿਹਾ ਕਿ ਕਈ ਲੋਕ ਪੰਜਾਬ ਨੂੰ ਧਰਮ ਦੇ ਨਾਂ ‘ਤੇ ਵੰਡਣ ਦੀ ਕੋਸ਼ਿਸ਼ ਕੀਤੀ ਪਰ ਉਹ ਸਫਲ ਨਹੀਂ ਹੋ ਸਕੇ ਸਨ।  

Leave a Reply

Your email address will not be published. Required fields are marked *