ਉੱਤਰਾਖੰਡ- ਪੰਜਾਬ ਚੋਣਾਂ ਵਿਚ ਖੁਦ ਨੂੰ ਕਾਂਗਰਸ ਵਲੋਂ ਮੁੱਖ ਮੰਤਰੀ ਚਿਹਰੇ ਦੇ ਐਲਾਨ ਦੀ ਉਡੀਕ ਕਰ ਰਹੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਹਾਈਕਮਾਨ ਵਲੋਂ ਝਟਕਾ ਦਿੱਤਾ ਗਿਆ ਹੈ। ਦਰਅਸਲ ਉੱਤਰਾਖੰਡ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ 30 ਸਟਾਰ ਪ੍ਰਚਾਰਕਾਂ ਦੀ ਸੂਚੀ ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤੀ ਗਈ ਹੈ। ਇਸ ਸੂਚੀ ਵਿਚ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਂ ਰੱਖਿਆ ਗਿਆ ਹੈ ਤੇ ਸਿੱਧੂ ਦਾ ਨਾਂ ਇਸ ਲਿਸਟ ਵਿਚੋਂ ਬਾਹਰ ਕਰ ਦਿੱਤਾ ਗਿਆ ਹੈ।
Also Read: ਬਠਿੰਡਾ ਦਿਹਾਤੀ ਹਲਕੇ ‘ਚ ਸੁਖਬੀਰ ਬਾਦਲ ਦੀ ਦਹਾੜ, ਲਾਏ ਵਿਰੋਧੀਆਂ ਨੂੰ ਰਗੜੇ (ਵੀਡੀਓ)
ਇਸ ਸੂਚੀ ਵਿਚ ਸੋਨੀਆ ਗਾਂਧੀ, ਡਾਕਟਰ ਮਨਮੋਹਨ ਸਿੰਘ, ਰਾਹੁਲ ਗਾਂਧੀ, ਪਿ੍ਰਯੰਕਾ ਚੋਪੜਾ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂ ਸ਼ਾਮਲ ਹਨ। ਇਥੇ ਦੱਸਣਯੋਗ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ’ਤੇ ਜੇਕਰ ਨਜ਼ਰ ਮਾਰੀ ਜਾਵੇ ਤਾਂ ਪਿਛਲੀਆਂ ਚੋਣਾਂ ਦੌਰਾਨ ਸਟਾਰ ਪ੍ਰਚਾਰਕਾਂ ਦੀ ਲਿਸਟ ’ਚ ਨਵਜੋਤ ਸਿੰਘ ਸਿੱਧੂ ਦਾ ਨਾਂ ਸ਼ਾਮਲ ਸੀ ਪਰ ਇਸ ਵਾਰ ਕਾਂਗਰਸ ਦੀ ਪਾਰਟੀ ਨੇ ਨਵਜੋਤ ਸਿੰਘ ਸਿੱਧੂ ਦਾ ਨਾਂ ਕੱਟ ਦਿੱਤਾ ਹੈ।
Also Read: High-Voltage ਤਾਰ ਦੀ ਲਪੇਟ ‘ਚ ਆਉਣ ਕਾਰਨ ਕਾਂਗੋ ‘ਚ 26 ਹਲਾਕ




