ਚੰਡੀਗੜ੍ਹ : ਵਿਧਾਨ ਸਭਾ ਚੋਣਾਂ (Assembly elections) ਨੂੰ ਲੈ ਕੇ ਸਿਆਸੀ ਪਾਰਟੀਆਂ (Political parties) ਸਰਗਰਮ ਹੋ ਗਈਆਂ ਹਨ। ਇਸੇ ਦਰਮਿਆਨ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa), ਕੈਪਟਨ ਅਮਰਿੰਦਰ ਸਿੰਘ (Capt. Amarinder Singh) ਅਤੇ ਭਾਜਪਾ (BJP) ਵਲੋਂ ਅੱਜ ਸਾਂਝੀ ਪ੍ਰੈੱਸ ਕਾਨਫਰੰਸ (Joint press conference) ਕੀਤੀ ਗਈ, ਜਿਸ ਵਿਚ ਉਨ੍ਹਾਂ ਵਲੋਂ ਕਿਹਾ ਗਿਆ ਕਿ ਸਰਕਾਰ ਬਣਨ ‘ਤੇ ਵਿਦਿਆਰਥੀਆਂ ਲਈ ਵੱਡਾ ਉਪਾਰਾਲਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਸਭ ਤੋਂ ਵੱਡਾ ਮਾਫ਼ੀਆ ਰਾਜ ਹੈ। ਪੰਜਾਬ ‘ਚ ਮਾਫ਼ੀਆ ਰਾਜ ਦਾ ਬੋਲਬਾਲਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਆਉਣ ‘ਤੇ ਗੈਰ-ਕਾਨੂੰਨੀ ਸ਼ਰਾਬ (Illegal alcohol) ਨੂੰ ਨੱਥ ਪਾਈ ਜਾਵੇਗੀ ਤੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਾਰੇ ਉਮੀਦਵਾਰਾਂ ਦਾ ਡੋਪ ਟੈਸਟ ਕੀਤਾ ਜਾਵੇਗਾ। ਇਸ ਦੌਰਾਨ ਅਸ਼ਵਨੀ ਸ਼ਰਮਾ ਵਲੋਂ ਵੀ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਮੈਨੀਫੈਸਟੋ (Manifesto) ਇਕ ਕਾਗਜ਼ ਦਾ ਟੁਕੜਾ ਨਹੀਂ ਇਕ-ਇਕ ਵਾਅਦਾ ਪੂਰਾ ਕੀਤਾ ਜਾਵੇਗਾ।
