ਪੰਜਾਬ ‘ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 329.49 ਕਰੋੜ ਰੁਪਏ ਦਾ ਸਾਮਾਨ ਜ਼ਬਤ: ਸੀ.ਈ.ਓ.

ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ…

ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਕਰੋੜਾਂ ਰੁਪਏ ਦਾ ਸਾਮਾਨ ਜ਼ਬਤ ਕੀਤਾ ਹੈ।

Also Read: ਭਾਰਤੀ ਵਿਗਿਆਨੀਆਂ ਦਾ ਦਾਅਵਾ, ‘ਤਿਆਰ ਕਰ ਲਈ ਹੈ ਆਲ ਵੈਰੀਐਂਟ ਵੈਕਸੀਨ’

ਉਨ੍ਹਾਂ ਦੱਸਿਆ ਕਿ ਨਿਗਰਾਨੀ ਟੀਮਾਂ ਨੇ 22.34 ਕਰੋੜ ਰੁਪਏ ਦੀ 39.62 ਲੱਖ ਲੀਟਰ ਸ਼ਰਾਬ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ 280 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ 23.06 ਕਰੋੜ ਰੁਪਏ ਦੀ ਨਕਦੀ ਵੀ ਜ਼ਬਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 1233 ਹੋਰ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਇਸ ਘੁਟਾਲੇ ਵਿੱਚ ਸ਼ਾਮਲ 3198 ਵਿਅਕਤੀਆਂ ਦੀ ਸ਼ਨਾਖਤ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 2527 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਬਾਕੀਆਂ ਖ਼ਿਲਾਫ਼ ਜਲਦੀ ਹੀ ਕੇਸ ਦਰਜ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ 1593 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 19716 ਰੋਡ ਬਲਾਕ ਬਣਾਏ ਗਏ ਹਨ।

Also Read: ਦਿੱਲੀ ‘ਚ ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, JNU ਵੀ ਪੂਰੀ ਤਰ੍ਹਾਂ ਤਿਆਰ

Leave a Reply

Your email address will not be published. Required fields are marked *