ਨਵਾਂ ਸ਼ਹਿਰ : ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਨੂੰ ਲੈ ਕੇ ਸਿਆਸੀ ਪਾਰਟੀਆਂ (Political parties) ਵਲੋਂ ਜ਼ੋਰਾਂ-ਸ਼ੋਰਾਂ ਨਾਲ ਚੋਣ ਸਭਾਵਾਂ ਅਤੇ ਰੈਲੀਆਂ (Election meetings and rallies) ਕੀਤੀਆਂ ਜਾ ਰਹੀਆਂ ਹਨ। ਇਸ ਦਰਮਿਆਨ ਅਕਾਲੀ ਦਲ-ਬਸਪਾ (Akali Dal-BSP) ਵਲੋਂ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵਿਧਾਨ ਸਭਾ ਹਲਕਾ (Assembly constituency) ਨਵਾਂਸ਼ਹਿਰ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (Shiromani Akali Dal and Bahujan Samaj Party) ਦੇ ਵਰਕਰਾਂ ਦੀ ਹੋ ਰਹੀ ਰੈਲੀ ਦੀ ਹਾਲੇ ਸ਼ੁਰੂਆਤ ਹੋਈ ਹੈ ਕਿ ਵਰਕਰਾਂ ਨਾਲ ਪੰਡਾਲ ਗਹਿਗੱਚ ਭਰ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੰਚ ‘ਤੇ ਪਹੁੰਚਣ ਨਾਲ ਵਰਕਰਾਂ ‘ਚ ਉਤਸ਼ਾਹ ਹੋਰ ਵੀ ਵਧ ਗਿਆ ਹੈ। ਪੰਜਾਬ ਪਹੁੰਚੇ ਬਸਪਾ ਦੇ ਸੁਪਰੀਮੋ ਕੁਮਾਰੀ ਮਾਇਆਵਤੀ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖ਼ਰਾਬ ਸਿਹਤ ਕਰਕੇ ਸ. ਪ੍ਰਕਾਸ਼ ਸਿੰਘ ਬਾਦਲ ਇਸ ਰੈਲੀ ਵਿਚ ਨਹੀਂ ਆ ਸਕੇ। ਉਨ੍ਹਾਂ ਦਾ ਕਹਿਣਾ ਸੀ ਕਿ ਸ. ਪ੍ਰਕਾਸ਼ ਸਿੰਘ ਬਾਦਲ ਅੰਦਰ ਲੋਕ ਸੇਵਾ ਦਾ ਵੱਡਾ ਜਜ਼ਬਾ ਹੈ ਅਤੇ ਉਹ ਲੋਕ ਸੇਵਾ ਲਈ ਵਿਧਾਨ ਸਭਾ ਚੋਣਾਂ ਲੜ ਰਹੇ ਹਨ। ਇਸ ਦੇ ਨਾਲ ਹੀ ਇਸ ਮੌਕੇ ਉਨ੍ਹਾਂ ਨੇ ਲੰਬੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਵੱਡੇ ਫ਼ਰਕ ਨਾਲ ਜਿਤਾਉਣ।
ਨਵਾਂਸ਼ਹਿਰ ‘ਚ ਸ਼੍ਰੋਮਣੀ ਅਕਾਲੀ ਦਲ-ਬਸਪਾ ਦਾ ਸ਼ਕਤੀ ਪ੍ਰਦਰਸ਼ਨ
ਨਵਾਂ ਸ਼ਹਿਰ : ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਨੂੰ ਲੈ ਕੇ ਸਿਆਸੀ ਪਾਰਟੀਆਂ (Political parties) ਵਲੋਂ ਜ਼ੋਰਾਂ-ਸ਼ੋਰਾਂ ਨਾਲ ਚੋਣ ਸਭਾਵਾਂ ਅਤੇ ਰੈਲੀਆਂ (Election…
