Weather Yellow Alert: ਮੌਸਮ ਵਿਭਾਗ ਦੇ ਮੁਤਾਬਿਕ ਕੇਰਲ ਵਿੱਚ ਮਾਨਸੂਨ ਦੀ ਦਸਤਕ ਤੋਂ ਬਾਅਦ ਹੁਣ ਪੂਰਾ ਭਾਰਤ ਇਸ ਦਾ ਇੰਤਜ਼ਾਰ ਕਰ ਰਿਹਾ ਹੈ। ਨਿੱਜੀ ਮੌਸਮ ਏਜੰਸੀ ਸਕਾਈਮੇਟ ਨਾਲ ਜੁੜੇ ਮੌਸਮ ਵਿਗਿਆਨੀ ਮਹੇਸ਼ ਪਾਲਾਵਤ ਮੁਤਾਬਕ ਉੱਤਰੀ ਭਾਰਤ ‘ਚ ਮਾਨਸੂਨ ਕਦੋਂ ਦਸਤਕ ਦੇਵੇਗਾ, ਇਸ ਬਾਰੇ ਸਹੀ ਭਵਿੱਖਬਾਣੀ ਕਰਨਾ ਮੁਸ਼ਕਿਲ ਹੈ ਪਰ 20 ਜੂਨ ਤੋਂ ਬਾਅਦ ਉੱਤਰੀ ਭਾਰਤ ‘ਚ ਦਸਤਕ ਦੇਣ ਦੀ ਉਮੀਦ ਹੈ। ਉਧਰ, ਪੰਜਾਬ ਸਣੇ ਕਈ ਸੂਬਿਆਂ ਵਿਚ ਮੌਸਮ ਦਾ ਮਿਜ਼ਾਜ ਬਦਲ ਰਿਹਾ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।
ਆਉਣ ਵਾਲੇ ਚਾਰ ਦਿਨਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 4 ਦਿਨਾਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿਚ ਮੌਸਮ ਵਿਭਾਗ ਵੱਲੋਂ 12 ਅਤੇ 13 ਜੂਨ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ, ਜਦਕਿ 12 ਜੂਨ ਨੂੰ ਤੇਜ ਹਨੇਰੀ ਦੇ ਨਾਲ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।ਸੋਮਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।



