ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) 14 ਫਰਵਰੀ ਨੂੰ ਪੰਜਾਬ ਆ ਰਹੇ ਹਨ। ਇਥੇ ਉਹ ਜਲੰਧਰ ਵਿਚ ਦੋਆਬਾ ਖੇਤਰ (Doaba area) ਲਈ ਚੋਣ ਰੈਲੀ (Election rally) ਨੂੰ ਸੰਬੋਧਿਤ ਕਰੋਗੇ। ਇਸ ਦੇ ਲਈ ਵੈਨਿਊ ਵੀ ਤੈਅ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਦੇ ਪੀ.ਏ.ਪੀ. (ਪੰਜਾਬ ਆਰਮਜ਼ ਪੁਲਿਸ ਗ੍ਰਾਉਂਡ) (Punjab Arms Police Ground) ਗ੍ਰਾਉਂਡ ਵਿਚ ਰੈਲੀ ਕਰਨਗੇ। ਇਸ ਦੇ ਲਈ ਪ੍ਰਸ਼ਾਸਨ ਨੇ ਸਾਰੇ ਬੰਦੋਬਸਤ ਕਰਨੇ ਸ਼ੁਰੂ ਕਰ ਦਿੱਤੇ ਹਨ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਪੁਲਿਸ ਕਮਿਸ਼ਨਰ ਨੌਨੀਹਾਲ ਸਿੰਘ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਸਣੇ ਰੈਲੀ ਵਾਲੀ ਥਾਂ ਦਾ ਦੌਰਾ ਕਰਕੇ ਜ਼ਰੂਰੀ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਸਬੰਧਿਤ ਅਥਾਰਟੀ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪ੍ਰਬੰਧਾਂ ਨੂੰ ਸਮੇਂ ‘ਤੇ ਪੂਰਾ ਕਰਨ। ਪੁਲਿਸ ਕਮਿਸ਼ਨਰ ਨੌਨੀਹਾਲ ਸਿੰਘ ਨੇ ਸੁਰੱਖਿਆ ਇੰਤਜ਼ਾਮਾਂ ਦੀ ਸਮੀਖਿਆ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਸੁਰੱਖਿਆ ਦੇ ਪੱਖ ਤੋਂ ਕਿਸੇ ਕਿਸਮ ਦੀ ਢਿੱਲ ਨਹੀਂ ਰਹਿਣੀ ਚਾਹੀਦੀ। Also Read : ਘੱਟ ਰਹੇ ਕੋਰੋਨਾ ਕੇਸ, 24 ਘੰਟਿਆਂ ਵਿਚ 58 ਹਜ਼ਾਰ ਨਵੇਂ ਮਾਮਲੇ ਆਏ ਸਾਹਮਣੇ, 657 ਲੋਕਾਂ ਦੀ ਹੋਈ ਮੌਤ
![]()
ਡਿਪਟੀ ਕਮਿਸ਼ਨਰ ਪੁਲਿਸ ਕਮਿਸ਼ਨਰ ਅਤੇ ਦੂਜੇ ਅਧਿਕਾਰੀਆਂ ਨੇ ਪੰਜਾਬ ਦੇ ਮੁੱਖ ਸਕੱਤਰ ਅਨਿਰੁੱਧ ਤਿਵਾਰੀ ਅਤੇ ਡੀ.ਜੀ.ਪੀ. ਵੀ.ਕੇ. ਭਾਵਰਾ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਵਰਚੁਅਲ ਮੀਟਿੰਗ ਕਰਕੇ ਸਮੀਖਿਆ ਕੀਤੀ। ਮੀਟਿੰਗ ਵਿਚ ਦੋਹਾਂ ਅਧਿਕਾਰੀਆਂ ਨੂੰ ਇੰਤਜ਼ਾਮ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ 14 ਫਰਵਰੀ ਨੂੰ ਲੋਕਾਂ ਦੀ ਸਹੂਲਤ ਲਈ ਟ੍ਰੈਫਿਕ ਦੇ ਉਚਿਤ ਇੰਤਜ਼ਾਮਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਮੁੱਖ ਸਕੱਤਰ ਅਤੇ ਡੀ.ਜੀ.ਪੀ. ਦੇ ਨਾਲ ਮੀਟਿੰਗ ਦੌਰਾਨ ਜ਼ਿਲਾ ਭਾਜਪਾ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਅਤੇ ਸਾਬਕਾ ਮੇਅਰ ਸੁਨੀਲ ਜਿਓਤੀ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਪੀ.ਏ.ਪੀ. ਦੇ ਆਈ.ਜੀ. ਜਸਕਰਨ ਸਿਂਘ, ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ, ਐਡੀਸ਼ਨਲ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ, ਜ਼ਿਲਾ ਭਾਜਪਾ ਪ੍ਰਧਾਨ ਰਮੇਸ਼ ਸ਼ਰਮਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
