ਪੰਜਾਬੀ ਮਸ਼ਹੂਰ ਗਾਇਕ ਜੱਸੀ ਜਸਰਾਜ ਭਾਜਪਾ ਵਿਚ ਸ਼ਾਮਲ

ਚੰਡੀਗੜ੍ਹ : ਪੰਜਾਬੀ ਇੰਡਸਟਰੀ (Punjabi Industry) ਦੇ ਪ੍ਰਸਿੱਧ ਗਾਇਕ ਅਤੇ ਐਕਟਰ ਜੱਸੀ ਜਸਰਾਜ (Famous singer and actor Jassi Jasraj) ਭਾਜਪਾ ਪਾਰਟੀ ਵਿਚ ਸ਼ਾਮਲ ਹੋ ਗਏ…

ਚੰਡੀਗੜ੍ਹ : ਪੰਜਾਬੀ ਇੰਡਸਟਰੀ (Punjabi Industry) ਦੇ ਪ੍ਰਸਿੱਧ ਗਾਇਕ ਅਤੇ ਐਕਟਰ ਜੱਸੀ ਜਸਰਾਜ (Famous singer and actor Jassi Jasraj) ਭਾਜਪਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਭਾਜਪਾ ਪ੍ਰਧਾਨ ਜੇ.ਡੀ. ਨੱਡਾ (BJP president JD Nadda) ਦੀ ਸ਼ਮੂਲੀਅਤ ਮੌਕੇ ਪਾਰਟੀ ਵਿਚ ਸਿਰੋਪਾਓ ਦੇ ਕੇ ਸ਼ਾਮਲ ਕੀਤਾ ਗਿਆ। ਪੰਜਾਬ ਵਿਚ ਵਿਧਾਨ ਸਭਾ ਚੋਣਾਂ (Assembly elections in Punjab) 2022 ਨੂੰ ਲੈ ਕੇ 20 ਫਰਵਰੀ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਇਸ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ। ਜੇ.ਪੀ. ਨੱਢਾ ਵਲੋਂ ਵੀ ਅੱਜ ਸੂਬੇ ਦੇ ਹਲਕਿਆਂ ਵਿਚ ਚੋਣ ਪ੍ਰਚਾਰ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਜਿਸ ਦੌਰਾਨ ਜੱਸੀ ਜਸਰਾਜ ਦਾ ਪਾਰਟੀ ਵਿਚ ਸਵਾਗਤ ਕੀਤਾ ਗਿਆ। ਤੁਹਾਨੂੰ ਦੱਸ ਦਈਏ ਕਿ ਇਸ ਵਾਰ ਵਧੇਰੇ ਕਲਾਕਾਰ ਸਿਆਸਤ ਵੱਲ ਰੁਝਾਨ ਕਰ ਗਏ ਹਨ। Also Read : ਮੁੱਖ ਮੰਤਰੀ ਖੱਟਰ ਕਰਨਗੇ ਪੰਜਾਬ ਵਿਚ ਉਮੀਦਵਾਰਾਂ ਲਈ ਚੋਣ ਪ੍ਰਚਾਰ

Punjabi Singer Jassi Jasraj Join BJP - Patiala Politics
ਇਸ ਤੋਂ ਪਹਿਲਾਂ ਹੌਬੀ ਧਾਲੀਵਾਲ, ਮਾਹੀ ਗਿੱਲ ਤੋਂ ਬਾਅਦ ਹੁਣ ਮਸ਼ਹੂਰ ਪੰਜਾਬੀ ਗਾਇਕ ਜੱਸੀ ਜਸਰਾਜ ਅੱਜ ਭਾਜਪਾ ’ਚ ਸ਼ਾਮਲ ਹੋ ਗਏ ਹਨ। ਜੱਸੀ ਜਸਰਾਜ ਦਾ ਪਾਰਟੀ ’ਚ ਸਵਾਗਤ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਕੀਤਾ ਹੈ। ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਜੱਸੀ ਜਸਰਾਜ ਨੇ ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਹਨੀ ਸਿੰਘ ਤੇ ਸਿੱਧੂ ਮੂਸੇ ਵਾਲਾ ’ਤੇ ਮੁੜ ਨਿਸ਼ਾਨਾ ਵਿੰਨ੍ਹਿਆ ਹੈ। ਜੱਸੀ ਜਸਰਾਜ ਨੇ ਕਿਹਾ ਕਿ ਪੰਜਾਬੀ ਮਿਊਜ਼ਿਕ ’ਚ ਇਨ੍ਹਾਂ ਵਲੋਂ ਅਸ਼ਲੀਲਤਾ ਤੇ ਗੰਨ ਕਲਚਰ ਪ੍ਰਮੋਟ ਕੀਤਾ ਜਾ ਰਿਹਾ ਹੈ, ਜਿਸ ਦਾ ਉਨ੍ਹਾਂ ਨੇ ਬਿਨਾਂ ਡਰੇ ਵਿਰੋਧ ਕੀਤਾ ਹੈ।
ਇਸ ਦੇ ਨਾਲ ਹੀ ਜੱਸੀ ਜਸਰਾਜ ਨੇ ਲੋਕਾਂ ਦਾ ਉਤਸ਼ਾਹ ਵਧਾਉਂਦਿਆਂ ਜੈਕਾਰੇ ਵੀ ਲਗਾਏ। ਦੱਸ ਦੇਈਏ ਕਿ ਜੱਸੀ ਜਸਰਾਜ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦਾ ਵੀ ਹਿੱਸਾ ਰਹਿ ਚੁੱਕੇ ਹਨ। ਹਾਲਾਂਕਿ ਆਮ ਆਦਮੀ ਪਾਰਟੀ ’ਚ ਉਨ੍ਹਾਂ ਦਾ ਸਫਰ ਜ਼ਿਆਦਾ ਦੇਰ ਨਹੀਂ ਚੱਲਿਆ।

Leave a Reply

Your email address will not be published. Required fields are marked *