ਹਰਦੀਪ ਸਿੰਘ ਪੁਰੀ ਵਲੋਂ ਪੰਜਾਬ ਭਾਜਪਾ ਦਾ ਚੋਣ ਮੈਨੀਫੈਸਟੋ ਜਾਰੀ, ਮਹਿਲਾਵਾਂ ਲਈ 35 ਫ਼ੀਸਦੀ ਰਾਖਵਾਂਕਰਨ

ਚੰਡੀਗੜ੍ਹ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਪੰਜਾਬ ਭਾਜਪਾ ਦਾ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ। ਇਸ ਮੌਕੇ ਕਈ ਹੋਰ ਆਗੂ ਵੀ ਹਾਜ਼ਰ ਸਨ। ਇਸ…

ਚੰਡੀਗੜ੍ਹ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਪੰਜਾਬ ਭਾਜਪਾ ਦਾ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ। ਇਸ ਮੌਕੇ ਕਈ ਹੋਰ ਆਗੂ ਵੀ ਹਾਜ਼ਰ ਸਨ। ਇਸ ਮੌਕੇ ਬੋਲਦੇ ਹੋਏ ਹਰਦੀਪ ਸਿੰਘ ਪੁਰੀ ਦਾ ਕਹਿਣਾ ਸੀ ਕਿ ਵਿਕਾਸ ਦੇ ਮਾਮਲੇ ‘ਚ ਦੇਸ਼ ਨਾਲੋਂ ਪੰਜਾਬ ਪਛੜਿਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ‘ਚੋਂ ਸਨਅਤ ਦੂਜੇ ਦੇਸ਼ਾਂ ‘ਚ ਗਈ ਹੈ। ਇਸ ਨਾਲ ਹੀ ਕਿਹਾ ਕਿ ਭਾਜਪਾ ਜੋ ਕਹਿੰਦੀ ਹੈ ਉਹ ਕਰਦੇ ਦਿਖਾਉਂਦੀ ਹੈ।

Also Read: ਪੰਜਾਬ ‘ਚ ਆਦਰਸ਼ ਚੋਣ ਜਾਬਤਾ ਲੱਗਣ ਮਗਰੋਂ 414.35 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ: CEO

ਜ਼ਿਕਰਯੋਗ ਹੈ ਕਿ ਚੋਣ ਮੈਨੀਫੈਸਟੋ ਜਾਰੀ ਕਰਨ ਮੌਕੇ ਐੱਸ. ਸੀ ਵਿਦਿਆਰਥੀਆਂ ਨੂੰ 2 ਹਜ਼ਾਰ ਪ੍ਰਤੀ ਮਹੀਨਾ ਸਕਾਲਰਸ਼ਿਪ ਤੇ ਆਸ਼ਾ ਵਰਕਰਾਂ ਨੂੰ 6 ਹਜ਼ਾਰ ਪ੍ਰਤੀ ਮਹੀਨਾ ਦੇਣ ਦੀ ਗੱਲ ਕਹਿ ਗਈ ਹੈ। ਇਸ ਤੋਂ ਇਲਾਵਾ ਚੋਣ ਮੈਨੀਫੈਸਟੋ ਵਿਚ ਕਈ ਹੋਰ ਵਾਅਦੇ ਕੀਤੇ ਗਏ ਹਨ। 

Also Read: IPL Auction 2022: ਇਸ਼ਾਨ ਕਿਸ਼ਨ ਨੂੰ ਮੁੰਬਈ ਨੇ 15.25 ਕਰੋੜ ‘ਚ ਖਰੀਦਿਆ

* ਇਸ ਵਿਚ ਅਗਲੇ 5 ਸਾਲਾਂ ‘ਚ ਪੰਜਾਬ ‘ਚ ਬੁਨਿਆਦੀ ਢਾਂਚੇ ‘ਤੇ 1 ਲੱਖ ਕਰੋੜ ਰੁਪਏ ਕੀਤੇ ਜਾਣਗੇ ਖ਼ਰਚ
* ਐੱਸ. ਸੀ. ਵਿਦਿਆਰਥੀਆਂ ਨੂੰ 2000 ਰੁਪਏ ਪ੍ਰਤੀ ਮਹੀਨਾ ਦਿੱਤੀ ਜਾਵੇਗੀ ਸਕਾਲਰਸ਼ਿਪ
* ਸਾਰਿਆਂ ਨੂੰ 300 ਯੂਨਿਟ ਤਕ ਬਿਜਲੀ ਦਿੱਤੀ ਜਾਵੇਗੀ ਮੁਫ਼ਤ
* ਜਿਨ੍ਹਾਂ ਕਿਸਾਨਾਂ ਕੋਲ 5 ਏਕੜ ਜ਼ਮੀਨ, ਉਨ੍ਹਾਂ ਦਾ ਕਰਜ਼ਾ ਕੀਤਾ ਜਾਵੇਗਾ ਮੁਆਫ਼
* ਉਦਯੋਗਾਂ ਲਈ ਬਿਜਲੀ ਦੀ ਦਰ ਸਿਰਫ਼ 4 ਰੁਪਏ ਪ੍ਰਤੀ ਯੂਨਿਟ
* ਆਸ਼ਾ ਵਰਕਰਾਂ ਨੂੰ ਪ੍ਰਤੀ ਮਹੀਨਾ 6 ਹਜ਼ਾਰ ਰੁਪਏ
* ਨੌਕਰੀ ਲਈ ਮਹਿਲਾਵਾਂ ਲਈ 35 ਫ਼ੀਸਦੀ ਰਾਖਵਾਂਕਰਨ
* ਅਨੁਸੂਚਿਤ ਜਾਤੀ, ਹੋਰ ਪਿਛੜੇ ਵਰਗ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਲੋਕਾਂ ਦਾ 50 ਹਜ਼ਾਰ ਰੁਪਏ ਤਕ ਦਾ ਪੁਰਾਣਾ ਕਰਜ਼ ਮੁਆਫ਼
* ਆਂਗਣਵਾੜੀ ਵਰਕਰਾਂ ਦਾ ਮਾਣ ਭੱਤਾ ਹੋਵੇਗਾ 10 ਹਜ਼ਾਰ ਰੁਪਏ
* ਬੇਰੁਜ਼ਗਾਰ ਨੌਜਵਾਨਾਂ ਨੂੰ ਦਿੱਤਾ ਜਾਵੇਗਾ ਬੇਰੁਜ਼ਗਾਰੀ ਭੱਤਾ, ਮਿਲਣਗੇ 4 ਹਜ਼ਾਰ ਰੁਪਏ ਪ੍ਰਤੀ ਮਹੀਨਾ

Leave a Reply

Your email address will not be published. Required fields are marked *