ਪੰਜਾਬ ਚੋਣਾਂ: ਕਾਂਗਰਸੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨ ਹੁਸ਼ਿਆਰਪੁਰ ਪਹੁੰਚੇ ਰਾਹੁਲ ਗਾਂਧੀ (Video)

ਚੰਡੀਗੜ੍ਹ- ਪੰਜਾਬ ਚੋਣਾਂ ਨੂੰ ਲੈ ਦੇ ਦਿੱਗਜ ਨੇਤਾਵਾਂ ਦੀਆਂ ਪੰਜਾਬ ਫੇਰੀਆਂ ਜਾਰੀ ਹਨ। ਇਸ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਪਹੁੰਚਣ ਵਾਲੇ ਹਨ। ਇਸ ਤੋਂ…

ਚੰਡੀਗੜ੍ਹ- ਪੰਜਾਬ ਚੋਣਾਂ ਨੂੰ ਲੈ ਦੇ ਦਿੱਗਜ ਨੇਤਾਵਾਂ ਦੀਆਂ ਪੰਜਾਬ ਫੇਰੀਆਂ ਜਾਰੀ ਹਨ। ਇਸ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਪਹੁੰਚਣ ਵਾਲੇ ਹਨ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਅੰਮ੍ਰਿਤਸਰ ਹਵਾਈ ਅੱਡੇ ਰਾਹੀਂ ਪੰਜਾਬ ਪਹੁੰਚ ਗਏ ਤੇ ਇਸ ਵੇਲੇ ਉਹ ਹੁਸ਼ਿਆਰਪੁਰ ਵਿਚ ਕਾਂਗਰਸੀ ਉਮੀਦਵਾਰ ਲਈ ਚੋਣ ਪ੍ਰਚਾਰ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਦੇ ਨਾਲ ਸੁਨੀਲ ਜਾਖੜ ਸਣੇ ਕਾਂਗਰਸ ਦੇ ਸੀਨੀਅਰ ਨੇਤਾ ਮੌਜੂਦ ਹਨ।

Also Read: ਮਹਿਲ ਕਲਾਂ ਪਹੁੰਚੇ ਸੁਖਬੀਰ ਸਿੰਘ ਬਾਦਲ, ਹਲਕਾ ਵਾਸੀਆਂ ਲਈ ਕੀਤੇ ਵੱਡੇ ਐਲਾਨ

ਦੱਸ ਦਈਏ ਕਿ ਪੰਜਾਬ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਦੀ ਪੰਜਾਬ ਫੇਰੀਆਂ ਲਗਾਤਾਰ ਜਾਰੀ ਹਨ। ਬੀਤੇ ਦਿਨ ਪੰਜਾਬ ਵਿਚ ਭਾਜਪਾ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਆਏ ਹੋਏ ਸਨ। ਇਸ ਦੇ ਨਾਲ ਹੀ ਕਾਂਗਰਸ ਦੀ ਉੱਤਰ ਪ੍ਰਦੇਸ਼ ਤੋਂ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵੀ ਕਾਂਗਰਸੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਲਈ ਪਹੁੰਚੇ ਹੋਏ ਸਨ। ਇਸ ਤੋਂ ਇਲਾਵਾ ਅਰਵਿੰਦਰ ਕੇਜਰੀਵਾਲ ਵੀ ਇਨ੍ਹੀਂ ਦਿਨੀਂ ਪੰਜਾਬ ਵਿਚ ਹਨ ਤੇ 18 ਫਰਵਰੀ ਤੱਕ ਉਹ ਪੰਜਾਬ ਵਿਚ ਰਹਿ ਕੇ ਆਮ ਆਦਮੀ ਪਾਰਟੀ ਤੇ ਭਗਵੰਤ ਮਾਨ ਲਈ ਚੋਣ ਪ੍ਰਚਾਰ ਕਰਨਗੇ।

Also Read: ‘ਫਿਰ ਬਣਿਆ CM ਤਾਂ ਪਹਿਲੇ ਦਿਨ 1 ਲੱਖ ਨੌਕਰੀਆਂ ‘ਤੇ ਕਰਾਂਗਾ ਦਸਤਖਤ’

ਦੇਖੋ ਲਾਈਵ ਵੀਡੀਓ

 

Leave a Reply

Your email address will not be published. Required fields are marked *