ਜਲੰਧਰ- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭਖਿਆ ਹੋਇਆ ਹੈ। ਇਸ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਉਮੀਦਵਾਰਾਂ ਲਈ ਜਲੰਧਰ ਵਿਚ ਰੈਲੀ ਕਰ ਰਹੇ ਹਨ। ਇਸ ਦੌਰਾਨ ਭਾਜਪਾ ਦੇ ਮਨੋਰੰਜਨ ਕਾਲੀਆ, ਵਿਜੇ ਸਾਂਪਲਾ, ਹੰਸ ਰਾਜ ਹੰਸ ਤੇ ਕੇਡੀ ਭੰਡਾਰੀ ਤੇ ਗਠਜੋੜ ਪੰਜਾਬ ਲੋਕ ਕਾਂਗਰਸ ਦੇ ਕੈਪਟਨ ਅਮਰਿੰਦਰ ਸਿੰਘ ਸਣੇ ਕਈ ਸੀਨੀਅਰ ਨੇਤਾ ਮੌਜੂਦ ਹਨ।
Also Read: ਸਿੰਗਲ ਯੂਜ਼ ਪਲਾਸਟਿਕ ‘ਤੇ 1 ਜੁਲਾਈ ਤੋਂ ਪਾਬੰਦੀ, CPCB ਵਲੋਂ ਸਟਾਕ ਖਤਮ ਕਰਨ ਲਈ ਨੋਟਿਸ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨੂੰ ਲੈ ਕੇ ਸ਼ਹਿਰ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰ ਦਿੱਤੇ ਗਏ ਹਨ ਅਤੇ ਚੱਪੇ-ਚੱਪੇ ’ਤੇ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਸੁਰੱਖਿਆ ਏਜੰਸੀਆਂ ਦੇ ਕਈ ਅਧਿਕਾਰੀ ਪਹੁੰਚ ਚੁੱਕੇ ਹਨ। ਇਸ ਦੌਰਾਨ ਪੀ. ਏ. ਪੀ. ਦੇ ਆਲੇ-ਦੁਆਲੇ ਕਈ ਰਸਤੇ ਸੀਲ ਕਰ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਪ੍ਰਚਾਰ ਲਈ ਪਹਿਲੀ ਰੈਲੀ ਨੂੰ ਸੰਬੋਧਨ ਕਰਨ ਲਈ ਜਲੰਧਰ ਦੀ ਪੀ. ਏ. ਪੀ. ਗਰਾਊਂਡ ’ਚ ਪਹੁੰਚ ਗਏ ਹਨ।
Also Read: ਫੇਸਬੁੱਕ ਦੇ ਰਾਹ ‘ਤੇ WhatsApp, DP ਨਾਲ ਲਾ ਸਕੋਗੇ Cover Photo
ਇਸੇ ਕਾਰਨ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਕਮਿਸ਼ਨਰੇਟ ਪੁਲਸ ਦੇ ਕਈ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨਾਲ ਸੁਰੱਖਿਆ ਪ੍ਰਬੰਧਾਂ ਲਈ ਪੀ. ਏ. ਪੀ. ਦਾ ਐਤਵਾਰ ਦੌਰਾ ਕੀਤਾ। ਉਨ੍ਹਾਂ ਪ੍ਰਧਾਨ ਮੰਤਰੀ ਦੀ ਆਮਦ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ। ਸਰਕਾਰੀ ਮੁਲਾਜ਼ਮਾਂ ਦੀ ਵੀ ਚੈਕਿੰਗ ਕਰਕੇ ਉਨ੍ਹਾਂ ਨੂੰ ਅੰਦਰ ਭੇਜਿਆ ਜਾ ਰਿਹਾ ਹੈ ਅਤੇ ਸਿਰਫ਼ ਮੋਬਾਇਲ ਫ਼ੋਨ ਹੀ ਅੰਦਰ ਲੈ ਕੇ ਜਾਣ ਲਈ ਕਿਹਾ ਗਿਆ ਹੈ।

