ਫਿਰੋਜ਼ਪੁਰ : ਕੇਂਦਰੀ ਮੰਤਰੀ ਅਮਿਤ ਸ਼ਾਹ (Union Minister Amit Shah) ਨੇ ਫਿਰੋਜ਼ਪੁਰ ਵਿਖੇ ਰੈਲੀ (Rally at Ferozepur) ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਵਿਚ ਭਾਜਪਾ ਸਰਕਾਰ (BJP government in Punjab) ਆਉਣ ਤੇ ਪੰਜਾਬ ਨੂੰ ਨਸ਼ਾ ਮੁਕਤ (Punjab drug free) ਕੀਤਾ ਜਾਵੇਗਾ। ਫਿਰੋਜ਼ਪੁਰ ਵਿਖੇ ਚੋਣ ਰੈਲੀ (Election rally) ਨੂੰ ਸੰਬੋਧਿਤ ਕਰਨ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Minister Amit Shah) ਨੇ ਸਭ ਤੋਂ ਪਹਿਲਾਂ ਕਿਹਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਮਨ ਕਰਦੇ ਹਨ। ਉਨ੍ਹਾਂ ਕਿਹਾ ਕਿ ਜਿਸ ਥਾਂ ਅੱਜ ਮੈਂ ਪੁੱਜਿਆ ਹੋਇਆ ਹਾਂ, ਉੱਥੇ ਸਾਡੇ ਦੇਸ਼ ਦੇ ਸ਼ਹੀਦਾਂ ਦਾ ਸਮਾਰਕ ਬਣਿਆ ਹੋਇਆ ਹੈ ਇਹ ਸਮਾਰਕ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਲਈ ਬਣਿਆ ਹੈ, ਜੋ ਹੁਸੈਨੀਵਾਲਾ ’ਚ ਹੈ। ਫਿਰੋਜ਼ਪੁਰ ’ਚ ਜਦੋਂ ਵੀ ਆਉਂਦੇ ਹਾਂ ਤਾਂ 1965 ਦੀ ਜੰਗ ’ਚ ਸਰਵਉੱਚ ਬਲੀਦਾਨ ਦੇਣ ਵਾਲੇ ਉਨ੍ਹਾਂ ਸਾਰੇ ਵੀਰ ਫੌਜੀਆਂ ਨੂੰ ਪ੍ਰਣਾਮ ਕਰਨ ਦਾ ਮਨ ਹੁੰਦਾ ਹੈ।
ਸ਼ਾਹ ਨੇ ਫਿਰੋਜ਼ਪੁਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੱਦ ਹੋਈ ਰੈਲੀ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ’ਚ ਮੋਦੀ ਜੀ ਦੀ ਰੈਲੀ ਤੋਂ ਕਾਂਗਰਸ ਬੁਰੀ ਤਰ੍ਹਾਂ ਡਰ ਗਈ ਸੀ। ਰੈਲੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਪੰਜਾਬ ’ਚ ਕੋਈ ਮਹਿਮਾਨ ਆਉਂਦਾ ਹੈ, ਉਹ ਵੀ ਨਰਿੰਦਰ ਮੋਦੀ ਵਰਗਾ ਤਾਂ ਉਸ ਦਾ ਸੁਆਗਤ ਕਰਨਾ ਚਾਹੀਦਾ ਹੈ ਜਾਂ ਨਹੀਂ? ਸਵਾਗਤ ਕਰਨ ਦੀ ਥਾਂ ਪੰਜਾਬ ਦੇ ਮੁੱਖ ਮੰਤਰੀ ਨੇ ਉਨ੍ਹਾਂ ਦਾ ਰਾਹ ਰੋਕਣ ਦਾ ਕੰਮ ਕੀਤਾ। ਉਨ੍ਹਾਂ ਕਿਹਾ ਕਿ ਜਿਹੜਾ ਪ੍ਰਧਾਨ ਮੰਤਰੀ ਦਾ ਰਸਤਾ ਸੁਰੱਖਿਅਤ ਨਹੀਂ ਕਰ ਸਕਦਾ, ਉਸ ਦੇ ਹੱਥਾਂ ਵਿਚ ਪੰਜਾਬ ਦੀ ਕਮਾਨ ਕਿਵੇਂ ਸੌਂਪੀ ਜਾ ਸਕਦੀ ਹੈ।

