ਨਵੀਂ ਦਿੱਲੀ : ਦੇਸ਼ ‘ਚ ਲਗਾਤਾਰ ਕੋਰੋਨਾ ਵਾਇਰਸ (Corona virus) ਦੇ ਮਾਮਲਿਆਂ ਵਿਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ (Corona virus) ਦੇ 30 ਹਜ਼ਾਰ 757 ਨਵੇਂ ਮਾਮਲੇ (New cases) ਸਾਹਮਣੇ ਆਏ ਹਨ ਅਤੇ 541 ਲੋਕਾਂ ਦੀ ਮੌਤ ਹੋ ਗਈ ਹੈ। ਕੱਲ੍ਹ 30 ਹਜ਼ਾਰ 615 ਕੇਸ ਦਰਜ ਕੀਤੇ ਗਏ ਸੀ। ਯਾਨੀ ਕੱਲ੍ਹ ਦੇ ਮੁਕਾਬਲੇ ਅੱਜ ਕੇਸ ਵਧੇ ਹਨ। ਜਾਣੋ ਦੇਸ਼ ‘ਚ ਕੋਰੋਨਾ ਦੀ ਤਾਜ਼ਾ ਸਥਿਤੀ (Corona’s latest Record) ਕੀ ਹੈ। ਐਕਟਿਵ ਕੇਸ ਘਟ ਕੇ 3 ਲੱਖ 32 ਹਜ਼ਾਰ 918 ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ (Union Ministry of Health) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਐਕਟਿਵ ਮਾਮਲਿਆਂ (Active Cases) ਦੀ ਗਿਣਤੀ 3 ਲੱਖ 32 ਹਜ਼ਾਰ 918 ਰਹਿ ਗਈ ਹੈ। Also Read : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਬੋਹਰ ‘ਚ ਕਰਨਗੇ ਚੋਣ ਰੈਲੀ
ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 10 ਹਜ਼ਾਰ 413 ਹੋ ਗਈ ਹੈ। ਅੰਕੜਿਆਂ ਅਨੁਸਾਰ ਹੁਣ ਤੱਕ 4 ਕਰੋੜ 19 ਲੱਖ 10 ਹਜ਼ਾਰ 984 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ। ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ ਲਗਪਗ 174 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 34 ਲੱਖ 75 ਹਜ਼ਾਰ 951 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 174 ਕਰੋੜ 24 ਲੱਖ 36 ਹਜ਼ਾਰ 288 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ। ਮੰਤਰਾਲੇ ਨੇ ਕਿਹਾ ਕਿ ਹੁਣ ਤੱਕ ਸਿਹਤ ਕਰਮਚਾਰੀਆਂ, ਫਰੰਟਲਾਈਨ ਵਰਕਰਾਂ ਅਤੇ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ 1.82 ਕਰੋੜ (1,82,01,563) ਤੋਂ ਵੱਧ ਸਾਵਧਾਨੀ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।




