ਪੰਜਾਬੀ ਐਕਟਰ ਦੀਪ ਸਿੱਧੂ ਦੀ ਮੌਤ ਮਾਮਲੇ ‘ਚ ਟਰੱਕ ਡਰਾਈਵਰ ਗ੍ਰਿਫਤਾਰ

ਚੰਡੀਗੜ੍ਹ- ਪੰਜਾਬੀ ਗਾਇਕ ਤੇ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਟਰਾਲਾ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।…

ਚੰਡੀਗੜ੍ਹ- ਪੰਜਾਬੀ ਗਾਇਕ ਤੇ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਟਰਾਲਾ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਡਰਾਈਵਰ ਕਾਸਿਮ ਹਰਿਆਣਾ ਦੇ ਨੂਹ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਉਸ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

Also Read: ਰੂਸ ਦੀ ਸ਼ਹਿ ਉੱਤੇ ਵਿਦਰੋਹੀਆਂ ਨੇ ਯੂਕਰੇਨ ਦੇ ਪਿੰਡ ‘ਚ ਦਾਗੇ ਗੋਲੇ! ਵਧੀ ਟੈਨਸ਼ਨ

ਦੱਸ ਦਈਏ ਕਿ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਮੰਗਲਵਾਰ ਰਾਤ ਸੜਕ ਹਾਦਸੇ ਵਿੱਚ ਹੋਈ ਮੌਤ ਦੇ ਮਾਮਲੇ ਵਿਚ ਪੁਲਿਸ ਨੇ ਅਣਪਛਾਤੇ ਡਰਾਈਵਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਕੁੰਡਲੀ-ਮਾਨੇਸਰ-ਪਲਵਲ ਹਾਈਵੇਅ ‘ਤੇ ਉਸ ਦੀ ਕਾਰ ਇਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਸੱਟਾਂ ਲੱਗਣ ਕਾਰਨ ਉਸ ਦੀ ਮੌਤ ਹੋ ਗਈ। 37 ਸਾਲਾ ਅਦਾਕਾਰ ਦਿੱਲੀ ਤੋਂ ਪੰਜਾਬ ਜਾ ਰਿਹਾ ਸੀ। ਇਸੇ ਦੌਰਾਨ ਇਹ ਹਾਦਸਾ ਖਰਖੌਂਡਾ ਦੇ ਪੀਪਲੀ ਟੋਲ ਪਲਾਜ਼ਾ ਨੇੜੇ ਵਾਪਰਿਆ। ਉਹ ਖੁਦ ਆਪਣੀ ਸਫੇਦ ਰੰਗ ਦੀ ਸਕਾਰਪੀਓ ਕਾਰ ਚਲਾ ਰਿਹਾ ਸੀ। ਦੀਪ ਸਿੱਧੂ ਨਾਲ ਉਨ੍ਹਾਂ ਦੀ ਕਰੀਬੀ ਦੋਸਤ ਰੀਨਾ ਰਾਏ ਵੀ ਮੌਜੂਦ ਸੀ।

Also Read: ਕਾਂਗਰਸੀ ਨੇਤਾ ਕੇਵਲ ਸਿੰਘ ਢਿੱਲੋਂ ਖਿਲਾਫ ਪਾਰਟੀ ਦਾ ਵੱਡਾ ਐਕਸ਼ਨ, ਨੇਤਾ ਨੇ ਦਿੱਤਾ ਇਹ ਜਵਾਬ

Leave a Reply

Your email address will not be published. Required fields are marked *