CM ਚੰਨੀ ਤੇ ਮੂਸੇਵਾਲਾ ਖਿਲਾਫ ਮਾਮਲਾ, ਰਿਟਰਨਿੰਗ ਅਫਸਰ ਨੇ ਦਿੱਤੀ ਸ਼ਿਕਾਇਤ

ਮਾਨਸਾ- ਪੁਲਿਸ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੋਵਾਂ ਨੇ ਸ਼ੁੱਕਰਵਾਰ…

ਮਾਨਸਾ- ਪੁਲਿਸ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੋਵਾਂ ਨੇ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਬਾਅਦ ਮਾਨਸਾ ਵਿੱਚ ਚੋਣ ਪ੍ਰਚਾਰ ਕੀਤਾ। ਜਦੋਂਕਿ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਸ਼ਾਮ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਬੰਦ ਕਰ ਦਿੱਤਾ ਗਿਆ ਸੀ। ਇਸ ਸਬੰਧੀ ਰਿਟਰਨਿੰਗ ਅਫ਼ਸਰ ਨੇ ਸ਼ਿਕਾਇਤ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਇਹ ਮਾਮਲਾ ਦਰਜ ਕਰ ਲਿਆ ਹੈ। ਮਾਨਸਾ ਦੇ ਐੱਸਡੀਐੱਮ ਹਰਜਿੰਦਰ ਸਿੰਘ ਜੱਸਲ ਨੇ ਕੇਸ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ।

Also Read: ਜੰਮੂ-ਕਸ਼ਮੀਰ ਦੇ ਸ਼ੋਪੀਆ ‘ਚ ਐਨਕਾਊਂਟਰ, 2 ਜਵਾਨ ਸ਼ਹੀਦ ਤੇ ਇਕ ਅੱਤਵਾਦੀ ਢੇਰ

ਮੂਸੇਵਾਲਾ ਨੇ ਫੇਸਬੁੱਕ ‘ਤੇ ਦੱਸਿਆ ਕਾਰਨ
ਗਾਇਕ ਸਿੱਧੂ ਮੂਸੇਵਾਲਾ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਮੂਸੇਵਾਲਾ ਨੇ ਬਾਅਦ ‘ਚ ਫੇਸਬੁੱਕ ‘ਤੇ ਇਸ ਮੁਹਿੰਮ ਦਾ ਕਾਰਨ ਦੱਸਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨਿਰਧਾਰਿਤ ਸਮੇਂ ਅਨੁਸਾਰ ਚੋਣ ਪ੍ਰਚਾਰ ਲਈ ਪਹੁੰਚ ਸਕੇ।

Also Read: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ’ 

ਮੂਸੇਵਾਲਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੇ ਰੋਡ ਸ਼ੋਅ ‘ਚ ਗਏ ਸਨ। ਉੱਥੇ ਹੀ ਤਕਨੀਕੀ ਖਰਾਬੀ ਕਾਰਨ ਹੈਲੀਕਾਪਟਰ ਮਾਨਸਾ ‘ਚ ਲੈਂਡ ਨਹੀਂ ਕਰ ਸਕਿਆ। ਜਿਸ ਕਾਰਨ ਉਨ੍ਹਾਂ ਨੂੰ ਸੜਕ ਰਾਹੀਂ ਵਾਪਸ ਆਉਣਾ ਪਿਆ। ਮੂਸੇਵਾਲਾ ਨੇ ਲਿਖਿਆ ਕਿ ਉਹ 6 ਵਜੇ ਤੋਂ ਥੋੜਾ ਸਮਾਂ ਪਹਿਲਾਂ ਮਾਨਸਾ ਪਹੁੰਚ ਸਕੇ। ਚੋਣ ਪ੍ਰਚਾਰ ਖਤਮ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਸੜਕਾਂ ‘ਤੇ ਘੁੰਮ ਕੇ ਉਨ੍ਹਾਂ ਲਈ ਵੋਟਾਂ ਮੰਗਦੇ ਰਹੇ।

Leave a Reply

Your email address will not be published. Required fields are marked *