ਪਟਿਆਲਾ ‘ਚ ਕਿਸਾਨਾਂ ਦਾ ਧਰਨਾ ਪੁਲਿਸ ਨੇ ਹਟਾਇਆ, ਜਗਜੀਤ ਸਿੰਘ ਡੱਲੇਵਾਲ ਨੇ ਤੋੜੀ ਭੁੱਖ ਹੜਤਾਲ, ਕਈ ਆਗੂ ਹਿਰਾਸਤ ‘ਚ

ਪਟਿਆਲਾ: ਪਟਿਆਲਾ ਵਿੱਚ 5 ਦਿਨਾਂ ਤੋਂ ਚੱਲ ਰਹੇ ਗੈਰ-ਸਿਆਸੀ ਸੰਯੁਕਤ ਕਿਸਾਨ ਮੋਰਚੇ ਦਾ ਧਰਨਾ ਪੁਲਿਸ ਨੇ ਚੁੱਕ ਲਿਆ ਹੈ। ਇਸ ਦੌਰਾਨ ਕਈ ਕਿਸਾਨ ਆਗੂਆਂ ਨੂੰ…

ਪਟਿਆਲਾ: ਪਟਿਆਲਾ ਵਿੱਚ 5 ਦਿਨਾਂ ਤੋਂ ਚੱਲ ਰਹੇ ਗੈਰ-ਸਿਆਸੀ ਸੰਯੁਕਤ ਕਿਸਾਨ ਮੋਰਚੇ ਦਾ ਧਰਨਾ ਪੁਲਿਸ ਨੇ ਚੁੱਕ ਲਿਆ ਹੈ। ਇਸ ਦੌਰਾਨ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਇਸ ਦੇ ਨਾਲ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਉਨ੍ਹਾਂ ਦੇ 4 ਹੋਰ ਸਾਥੀਆਂ ਦੀ ਭੁੱਖ ਹੜਤਾਲ ਵੀ ਸਮਾਪਤ ਕਰ ਦਿੱਤੀ ਗਈ।

ਡੱਲੇਵਾਲ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਕਿਸਾਨਾਂ ਦੀਆਂ 21 ਮੰਗਾਂ ਸਨ, ਜਿਨ੍ਹਾਂ ਨੂੰ ਪੂਰਾ ਕਰਵਾਉਣ ਲਈ ਉਹ ਪਟਿਆਲਾ ਸਥਿਤ ਬਿਜਲੀ ਬੋਰਡ ਦੇ ਮੁੱਖ ਦਫ਼ਤਰ ਅੱਗੇ ਧਰਨਾ ਦੇ ਰਹੇ ਹਨ। ਬੀਕੇਯੂ (ਏਕਤਾ ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜਦੋਂ ਤੱਕ ਪੀਐਸਪੀਸੀਐਲ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਕਰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ। ਗਲਤ ਦੀ ਆਵਾਜ਼ ਬੁਲੰਦ ਕਰਨਾ ਸਾਡਾ ਹੱਕ ਹੈ।

10 ਘੰਟੇ ਬਿਜਲੀ ਦੇਣ ਦੀ ਮੰਗ
ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਝੋਨੇ ਦੇ ਸੀਜ਼ਨ ਲਈ 20 ਅਕਤੂਬਰ ਤੱਕ ਰੋਜ਼ਾਨਾ 10 ਘੰਟੇ ਬਿਜਲੀ ਚਾਲੂ ਰੱਖਣ, ਜਨਰਲ ਕੈਟਾਗਰੀ ਦੇ ਲੰਬੇ ਸਮੇਂ ਤੋਂ ਬੰਦ ਪਏ ਕੁਨੈਕਸ਼ਨ ਤੁਰੰਤ ਜਾਰੀ ਕਰਨ, ਵੀ.ਡੀ.ਐੱਸ ਸਕੀਮ ਨੂੰ ਹਰ ਸਮੇਂ ਖੁੱਲ੍ਹਾ ਰੱਖਣ, ਫੀਸਾਂ ਵਸੂਲਣੀਆਂ ਬੰਦ ਕਰਨ, ਸਮਾਰਟ ਮੀਟਰਾਂ ਨੂੰ ਬੰਦ ਕਰਨਾ ਸ਼ਾਮਲ ਹਨ। ਆਦਿ

ਦੂਜੇ ਪਾਸੇ ਪਟਿਆਲਾ ਰੇਂਜ ਦੇ ਆਈਜੀ ਮੁਖਵਿੰਦਰ ਸਿੰਘ ਨੇ ਦੱਸਿਆ ਕਿ ਜਗਜੀਤ ਸਿੰਘ ਦੀ ਭੁੱਖ ਹੜਤਾਲ ਖਤਮ ਕਰ ਦਿੱਤੀ ਗਈ ਹੈ। ਉਨ੍ਹਾਂ ਦਾ ਮੈਡੀਕਲ ਚੈਕਅੱਪ ਕੀਤਾ ਜਾ ਰਿਹਾ ਹੈ ਅਤੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।

ਸ਼ਾਂਤੀ ਬਹਾਲ ਕਰਨ ਲਈ ਪਹਿਲਾਂ ਪਟਿਆਲਾ ਪੁਲਿਸ ਨੇ ਗੱਲਬਾਤ ਕੀਤੀ ਪਰ ਗੱਲਬਾਤ ਦਾ ਹੱਲ ਨਾ ਨਿਕਲਣ ‘ਤੇ ਇਹ ਕਾਰਵਾਈ ਕਰਨੀ ਪਈ | ਕਈ ਕਿਸਾਨ ਆਪਣੇ ਘਰਾਂ ਨੂੰ ਚਲੇ ਗਏ ਹਨ ਅਤੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

Leave a Reply

Your email address will not be published. Required fields are marked *