ਚੰਡੀਗੜ੍ਹ: ਚੰਡੀਗੜ੍ਹ ਵਿੱਚ ਬਿਜਲੀ ਕਾਮਿਆਂ ਨੇ 72 ਘੰਟਿਆਂ ਦੀ ਹੜਤਾਲ ਵਾਪਸ ਲੈ ਲਈ ਹੈ। ਇਹ ਹੜਤਾਲ 21-22 ਫਰਵਰੀ ਦੀ ਰਾਤ ਨੂੰ ਸ਼ੁਰੂ ਹੋਈ ਸੀ। ਸੂਤਰਾਂ ਅਨੁਸਾਰ ਕੁਝ ਘੰਟਿਆਂ ਵਿੱਚ ਪੂਰੇ ਸ਼ਹਿਰ ਵਿੱਚ ਬਿਜਲੀ ਸਪਲਾਈ ਆਮ ਵਾਂਗ ਬਹਾਲ ਹੋ ਜਾਵੇਗੀ। ਹੜਤਾਲ ਕਾਰਨ ਸ਼ਹਿਰ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬਿਜਲੀ ਗੁੱਲ ਰਹੀ। ਇਸ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ 30 ਸਾਲਾਂ ਬਾਅਦ ਸ਼ਹਿਰ ਵਿੱਚ ਐਸਮਾ ਲਗਾਇਆ ਹੈ।
Also Read: ਮੌੜ ਮੰਡੀ ਧਮਾਕਾ: NIA ਤੋਂ ਜਾਂਚ ਦੀ ਮੰਗ ‘ਤੇ ਹਾਈਕੋਰਟ ਮੁੜ ਸੁਣਵਾਈ ਲਈ ਤਿਆਰ
ਦੱਸ ਦਈਏ ਕਿ ਬਿਜਲੀ ਕਾਮਿਆਂ ਦੀ ਹੜਤਾਲ ਨੂੰ ਜ਼ਬਰਦਸਤੀ ਖ਼ਤਮ ਕਰਨ ਲਈ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਛੇ ਮਹੀਨਿਆਂ ਲਈ ਜ਼ਰੂਰੀ ਸੇਵਾਵਾਂ ਰੱਖ-ਰਖਾਅ ਐਕਟ (ਐਸਮਾ) ਲਾਗੂ ਕਰ ਦਿੱਤਾ ਹੈ। ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ ਲੋਕ ਹਿੱਤ ਵਿੱਚ ਹੜਤਾਲ ’ਤੇ ਪਾਬੰਦੀ ਲਾਉਣੀ ਜ਼ਰੂਰੀ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ 30 ਸਾਲਾਂ ਬਾਅਦ ਸ਼ਹਿਰ ਵਿੱਚ ਐਸਮਾ ਲਗਾਇਆ ਹੈ।



