ਯੁਕਰੇਨ ‘ਚ ਫਸੇ ਪੰਜਾਬ ਦੇ MBBS ਵਿਦਿਆਰਥੀ ਦੀ ਬ੍ਰੇਨ ਹੈਮਰੇਜ ਕਾਰਣ ਮੌਤ,

ਕੀਵ : ਯੂਕ੍ਰੇਨ (Ukraine) ਤੋਂ ਇਕ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਬਰਨਾਲਾ (Barnala) ਦੇ ਰਹਿਣ ਵਾਲੇ ਨੌਜਵਾਨ ਚੰਦਨ ਜਿੰਦਲ (Chandan Jindal) ਦੀ ਯੂਕ੍ਰੇਨ (Ukraine) ’ਚ…

ਕੀਵ : ਯੂਕ੍ਰੇਨ (Ukraine) ਤੋਂ ਇਕ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਬਰਨਾਲਾ (Barnala) ਦੇ ਰਹਿਣ ਵਾਲੇ ਨੌਜਵਾਨ ਚੰਦਨ ਜਿੰਦਲ (Chandan Jindal) ਦੀ ਯੂਕ੍ਰੇਨ (Ukraine) ’ਚ ਮੌਤ ਹੋ ਗਈ। ਇਸ ਖ਼ਬਰ ਨਾਲ ਪਰਿਵਾਰ ਅਤੇ ਇਲਾਕਾ ਨਿਵਾਸੀਆਂ (Area residents) ’ਚ ਸੋਗ ਦੀ ਲਹਿਰ ਦੌੜ ਗਈ ਹੈ। ਹੁਣ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਦੀ ਸਰਕਾਰ ਤੋਂ ਮੰਗ ਹੈ ਕਿ ਮ੍ਰਿਤਕ ਦੀ ਦੇਹ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਪਰਿਵਾਰਕ ਮੈਂਬਰ ਉਸਦਾ ਅੰਤਿਮ ਸੰਸਕਾਰ ਕਰ ਸਕਣ। ਜ਼ਿਕਰਯੋਗ ਹੈ ਕਿ ਚੰਦਨ ਜਿੰਦਲ ਮੈਡੀਕਲ (Chandan Jindal Medical) ਦੀ ਪੜ੍ਹਾਈ ਕਰਨ ਲਈ 2018 ਵਿਚ ਯੂਕ੍ਰੇਨ ਗਿਆ ਸੀ । ਉੱਥੇ ਅਚਾਨਕ 2 ਫਰਵਰੀ ਨੂੰ ਉਸਨੂੰ ਦਿਲ ਅਤੇ ਦਿਮਾਗ ਦਾ ਦੌਰਾ ਪੈ ਗਿਆ ਅਤੇ 4 ਫਰਵਰੀ ਨੂੰ ਡਾਕਟਰਾਂ ਨੇ ਉਸਦਾ ਆਪ੍ਰੇਸ਼ਨ ਕੀਤਾ ਸੀ। Also Read : ਕੈਨੇਡਾ ‘ਚ ਰਹਿੰਦੀ ਪੰਜਾਬੀ ਕੁੜੀ ਦਾ ਬੇਰਹਿਮੀ ਨਾਲ ਕਤਲ, ਮੁਲਜ਼ਮ ਗ੍ਰਿਫਤਾਰ

Ukraine News: यूक्रेन में पंजाब के छात्र की ब्रेन हेमरेज से माैत।

ਆਪ੍ਰੇਸ਼ਨ ਮਗਰੋਂ ਹੀ ਉਹ ਕੋਮਾ ’ਚ ਚਲਾ ਗਿਆ ਸੀ ਜਿਸ ਕਾਰਨ ਅੱਜ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਰਿਸ਼ਤੇਦਾਰ ਨੀਰਜ ਜਿੰਦਲ ਨੇ ਪ੍ਰਸ਼ਾਸ਼ਨ ਅਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਯੂਕ੍ਰੇਨ ਦੀ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਮ੍ਰਿਤਕ ਦੀ ਦੇਹ ਨੂੰ ਜਲਦੀ ਭਾਰਤ ਲਿਆਂਦਾ ਜਾਵੇ ਤਾਂ ਕਿ ਉਸਦੀਆਂ ਅੰਤਿਮ ਰਸਮਾਂ ਨਿਭਾਈਆਂ ਜਾ ਸਕਣ। ਜਦੋਂ ਇਸ ਸਬੰਧੀ ਐੱਸ. ਡੀ. ਐਮ. ਵਰਜੀਤ ਵਾਲੀਆ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਨੇ ਅੱਜ ਪਰਿਵਾਰਕ ਮੈਂਬਰਾਂ ਨਾਲ ਮੀਟਿੰਗ ਕੀਤੀ ਸੀ। ਪਰਿਵਾਰਕ ਮੈਂਬਰਾਂ ਦੀ ਬੇਨਤੀ ’ਤੇ ਡਿਪਟੀ ਕਮਿਸ਼ਨਰ ਬਰਨਾਲਾ ਨੇ ਭਾਰਤ ਸਰਕਾਰ ਨੂੰ ਚਿੱਠੀ ਲਿਖਕੇ ਮ੍ਰਿਤਕ ਚੰਦਨ ਜਿੰਦਲ ਦੀ ਦੇਹ ਜਲਦੀ ਭਾਰਤ ਲਿਆਉਣ ਦੀ ਬੇਨਤੀ ਕੀਤੀ ਹੈ।

Leave a Reply

Your email address will not be published. Required fields are marked *