CM ਮਾਨ ਦੀ ਕੇਂਦਰੀ ਮੰਤਰੀ ਗਡਕਰੀ ਨਾਲ ਮੁਲਾਕਾਤ, ਨੈਸ਼ਨਲ ਹਾਈਵੇਅ ਸਮੇਤ ਕਈ ਸੜਕ ਪ੍ਰੋਜੈਕਟਾਂ ‘ਤੇ ਹੋਈ ਚਰਚਾ

ਨਵੀਂ ਦਿੱਲੀ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਜਲੰਧਰ-ਹੁਸ਼ਿਆਰਪੁਰ ਰੋਡ ਖਾਸ ਕਰਕੇ ਆਦਮਪੁਰ…

ਨਵੀਂ ਦਿੱਲੀ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਜਲੰਧਰ-ਹੁਸ਼ਿਆਰਪੁਰ ਰੋਡ ਖਾਸ ਕਰਕੇ ਆਦਮਪੁਰ ਫਲਾਈਓਵਰ ਦਾ ਕੰਮ ਪੂਰਾ ਕਰਨ ਲਈ ਦਖਲ ਦੇਣ ਲਈ ਕਿਹਾ। ਮੁੱਖ ਮੰਤਰੀ ਨੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ  ਸਮੇਤ ਇੱਥੇ ਨਿਤਿਨ ਗਡਕਰੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਗਡਕਰੀ ਨੂੰ ਉਸ ਪ੍ਰਾਜੈਕਟ ਬਾਰੇ ਜਾਣੂ ਕਰਵਾਇਆ, ਜੋ ਲੰਬੇ ਸਮੇਂ ਤੋਂ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ। ਇਸ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿਵਾਇਆ ਕਿ ਇਸ ਪ੍ਰਾਜੈਕਟ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ।

 

Leave a Reply

Your email address will not be published. Required fields are marked *