ਚੰਡੀਗੜ੍ਹ : ਆਮ ਆਦਮੀ ਪਾਰਟੀ (Aam Aadmi Party) ਦੇ ਨੇਤਾ ਭਗਵੰਤ ਮਾਨ (Leader Bhagwant Mann) ਅੱਜ ਪੰਜਾਬ ਵਿਚ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਇਸ ਦੇ ਲਈ ਉਹ ਚੰਡੀਗੜ੍ਹ (Chandigarh) ਵਿਚ ਵਿਚ ਗਵਰਨਰ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਨਾਲ ਮੁਲਾਕਾਤ ਕਰਨ ਪਹੁੰਚੇ, ਜਿੱਥੇ ਉਨ੍ਹਾਂ ਨੇ ਸਰਕਾਰ ਬਣਾਉਣ ਲਈ ਦਾਅਵਾ ਪੇਸ਼ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਮੋਹਾਲੀ ਵਿਚ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਕਲ ਅੰਮ੍ਰਿਤਸਰ ਵਿਚ ਆਪ ਦਾ ਜੇਤੂ ਰੋਡ ਸ਼ੋਅ (Road show) ਹੋਵੇਗਾ। ਜਿਸ ਵਿਚ ਪਾਰਟੀ ਕਨਵੀਨਰ (Party convener) ਅਤੇ ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ (CM of Delhi Arvind Kejriwal) ਵੀ ਸ਼ਾਮਲ ਹੋਣਗੇ।
ਰੋਡ ਸ਼ੋਅ ਤੋਂ ਪਹਿਲਾਂ ਉਹ ਅੰਮ੍ਰਿਤਸਰ ਵਿਚ ਦਰਬਾਰ ਸਾਹਿਬ ਵਿਚ ਮੱਥਾ ਟੇਕਣਗੇ। 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਚ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਮਾਨ ਨੇ ਕਿਹਾ ਕਿ ਇਸ ਵਾਰ ਮੁੱਖ ਮੰਤਰੀ ਰਾਜ ਭਵਨ ਜਾਂ ਮਹਿਲ ਵਿਚ ਨਹੀਂ ਸਗੋਂ ਪਿੰਡਾਂ ਵਿਚ ਸਹੁੰ ਚੁੱਕੇਗਾ।
ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ 117 ਵਿਚੋਂ 92 ਸੀਟਾਂ ‘ਤੇ ਜਿੱਤ ਹਾਸਲ ਕੀਤੀ। ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸੁਨਾਮੀ ਇਸ ਤਰ੍ਹਾਂ ਚੱਲੀ ਕਿ ਸਾਰੀਆਂ ਪਾਰਟੀਆਂ ਢੇਰ ਹੋ ਗਈਆਂ।



