ਨਵੀਂ ਦਿੱਲੀ- ਦੇਸ਼ ਵਿਚ ਬੱਚਿਆਂ ਲਈ ਕੋਰੋਨਾ ਵੈਕਸੀਨ ਡੋਜ਼ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਦਰਅਸਲ ਹੁਣ 12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਨੂੰ ਵੀ ਕੋਰੋਨਾ ਵੈਕਸੀਨ ਲਾਉਣ ਦੀ ਤਿਆਰੀ ਕਰ ਲਈ ਗਈ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ 16 ਮਾਰਚ ਤੋਂ 12 ਸਾਲ ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਦੇ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਅਜੇ ਤੱਕ 15 ਸਾਲ ਤੋਂ ਵਧੇਰੀ ਉਮਰ ਦੇ ਲੋਕਾਂ ਨੂੰ ਵੈਕਸੀਨ ਦਿੱਤੀ ਜਾ ਰਹੀ ਹੈ।
Also Read: ਮੁੜ ਐਕਸ਼ਨ ਮੋਡ ‘ਚ SKM, ਦੇਸ਼ ਭਰ ‘ਚ ਪ੍ਰਦਰਸ਼ਨ ਦਾ ਐਲਾਨ
60 ਤੋਂ ਵਧੇਰੀ ਉਮਰ ਦੇ ਬੱਚਿਆਂ ਨੂੰ ਲੱਗੇਗੀ ਪ੍ਰੀਕਾਸ਼ਨ ਡੋਜ਼
ਸਿਹਤ ਮੰਤਰੀ ਨੇ ਪ੍ਰੀਕਾਸ਼ਨ ਡੋਜ਼ ਨੂੰ ਲੈ ਕੇ ਵੀ ਵੱਡਾ ਐਲਾਨ ਕੀਤਾ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਹੁਣ 16 ਮਾਰਚ ਤੋਂ 60 ਸਾਲ ਤੋਂ ਵਧੇਰੀ ਉਮਰ ਦੇ ਸਾਰੇ ਬਜ਼ੁਰਗਾਂ ਨੂੰ ਪ੍ਰੀਕਾਸ਼ਨ ਡੋਜ਼ ਦਿੱਤੀ ਜਾਵੇਗੀ। ਇਸ ਤੋਂ ਇਵਾਲਾ ਉਨ੍ਹਾਂ ਕਿਹਾ ਕਿ ਮੈਨੂੰ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ 16 ਮਾਰਚ ਤੋਂ 12 ਤੋਂ 13 ਤੇ 14 ਸਾਲ ਦੇ ਬੱਚਿਆਂ ਦਾ ਕੋਵਿਡ ਟੀਕਾਕਰਨ ਸ਼ੁਰੂ ਹੋ ਰਿਹਾ ਹੈ।
Also Read: ਪੰਜਾਬ ਦੇ ਨਵੇਂ ਚੁਣੇ ਗਏ CM ਭਗਵੰਤ ਮਾਨ ਨੇ MP ਅਹੁਦੇ ਤੋਂ ਦਿੱਤਾ ਅਸਤੀਫਾ
ਕਿੱਥੇ ਪਹੁੰਚੀ ਟੀਕਾਕਰਨ ਦੀ ਰਫਤਾਰ?
ਦੇਸ਼ ਵਿਚ ਹੁਣ ਤੱਕ 180 ਕਰੋੜ ਤੋਂ ਵਧੇਰੇ ਟੀਕਿਆਂ ਦੀਆਂ ਖੁਰਾਕਾਂ ਲੱਗ ਚੁੱਕੀਆਂ ਹਨ। ਕੋਵਿਡ ਦੀ ਵੈੱਬਸਾਈਟ ਉੱਤੇ ਦਿੱਤੇ ਅੰਕੜਿਆਂ ਮੁਤਾਬਕ ਤਕਰੀਬਨ 97 ਕਰੋੜ ਲੋਕਾਂ ਨੂੰ ਟੀਕਿਆਂ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ। 81 ਕਰੋੜ ਤੋਂ ਵਧੇਰੇ ਦੂਜੀ ਖੁਰਾਕ ਦਿੱਤੀ ਗਈ ਹੈ। ਉਥੇ ਹੀ ਹੁਣ ਤੱਕ ਦੋ ਕਰੋੜ ਤੋਂ ਜ਼ਿਆਦਾ ਲੋਕਾਂ ਨੂੰ ਪ੍ਰੀਕਾਸ਼ਨ ਡੋਜ਼ ਦਿੱਤੀ ਗਈ ਹੈ।
Also Read: ਤਾਰ-ਤਾਰ ਹੋਏ ਰਿਸ਼ਤੇ, ਪੋਤੀ ਨੇ ਪ੍ਰੇਮੀ ਨਾਲ ਮਿਲ ਕੀਤਾ ਦਾਦੀ ਦਾ ਕਤਲ



