AAP ਸਰਕਾਰ ਦੀ ਵੱਡਾ ਫੈਸਲਾ, ਅਨਮੋਲ ਰਤਨ ਸਿੱਧੂ ਪੰਜਾਬ ਦੇ ਨਵੇਂ AG ਨਿਯੁਕਤ

ਚੰਡੀਗੜ੍ਹ- ਪੰਜਾਬ ਵਿੱਚ ਭਾਰੀ ਬਹੁਮਤ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਸੂਬੇ ਵਿੱਚ ਸਰਕਾਰ ਬਣਾਉਣ ਲਈ ਤਿਆਰ ਹੈ। 16 ਨੂੰ ਖਟਕੜ ਕਲਾਂ ਵਿੱਚ ਭਗਵੰਤ ਮਾਨ…

ਚੰਡੀਗੜ੍ਹ- ਪੰਜਾਬ ਵਿੱਚ ਭਾਰੀ ਬਹੁਮਤ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਸੂਬੇ ਵਿੱਚ ਸਰਕਾਰ ਬਣਾਉਣ ਲਈ ਤਿਆਰ ਹੈ। 16 ਨੂੰ ਖਟਕੜ ਕਲਾਂ ਵਿੱਚ ਭਗਵੰਤ ਮਾਨ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ ਪਰ ਇਸ ਤੋਂ ਪਹਿਲਾਂ ਹੀ ‘ਆਪ’ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਨਾਲ ਹੀ ਸੂਬੇ ਦੇ ਨਵੇਂ ਐਡਵੋਕੇਟ ਜਨਰਲ ਡਾ: ਅਨਮੋਲ ਰਤਨ ਸਿੱਧੂ ਨੂੰ ਸਰਕਾਰ ਵੱਲੋਂ ਪੰਜਾਬ ਦਾ ਨਵਾਂ ਏਜੀ ਨਿਯੁਕਤ ਕਰਨ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਿੱਧੂ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਸਰਕਾਰ ਦੇ ਇਸ ਫੈਸਲੇ ਨੂੰ ਪ੍ਰਵਾਨ ਕਰਦੇ ਹਨ। ਦੱਸ ਦੇਈਏ ਕਿ ਹਾਲ ਹੀ ‘ਚ ਭਗਵੰਤ ਮਾਨ ਨੇ ਆਈ.ਏ.ਐੱਸ. ਅਧਿਕਾਰੀ ਏ. ਵੇਣੂ ਪ੍ਰਸਾਦ ਨੂੰ ਉਨ੍ਹਾਂ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ।

Leave a Reply

Your email address will not be published. Required fields are marked *