ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਗੋਲੀਆਂ ਮਾਰ ਕੇ ਕਤਲ

ਮਹਿਲ ਕਲਾਂ- ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ‘ਤੇ ਜਾਨ ਲੇਵਾ ਹਮਲਾ ਹੋਣ ਦਾ ਪਤਾ ਲੱਗਿਆ ਹੈ । ਸੰਦੀਪ ਨੰਗਲ ਅੰਬੀਆਂ ਦੀ ਜ਼ਖਮੀਂ ਹਾਲਤ ‘ਚ…

ਮਹਿਲ ਕਲਾਂ- ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ‘ਤੇ ਜਾਨ ਲੇਵਾ ਹਮਲਾ ਹੋਣ ਦਾ ਪਤਾ ਲੱਗਿਆ ਹੈ । ਸੰਦੀਪ ਨੰਗਲ ਅੰਬੀਆਂ ਦੀ ਜ਼ਖਮੀਂ ਹਾਲਤ ‘ਚ ਵੀਡੀਉ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਜ਼ਿਲ੍ਹੇ ਦੇ ਮੱਲੀਆਂ ਖੁਰਦ ਕਬੱਡੀ ਕੱਪ ਦੌਰਾਨ ਵਾਪਰੀ ਦੱਸੀ ਜਾ ਰਹੀ ਹੈ, ਜਿੱਥੇ ਚਿੱਟੇ ਰੰਗ ਦੀ ਸਵਿਫ਼ਟ ਕਾਰ ‘ਚ ਸਵਾਰ ਚਾਰ ਅਣਪਛਾਤੇ ਵਿਅਕਤੀਆਂ ਵਲੋਂ ਸੰਦੀਪ ਨੰਗਲ ਅੰਬੀਆਂ ‘ਤੇ ਹਮਲਾ ਕੀਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਸੰਦੀਪ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

Also Read: ਦੇਸ਼ ‘ਚ ਹੁਣ 12 ਤੋਂ 14 ਸਾਲ ਦੇ ਬੱਚਿਆਂ ਨੂੰ ਵੀ ਲੱਗੇਗੀ ਵੈਕਸੀਨ, ਸਿਹਤ ਮੰਤਰਾਲਾ ਨੇ ਕੀਤਾ ਐਲਾਨ

ਮੱਲੀਆਂ ਖੁਰਦ ’ਚ ਹਰ ਸਾਲ ਦੀ ਤਰ੍ਹਾਂ ਸਾਬਕਾ ਖਿਡਾਰੀ ਸਾਬੀ ਮੱਲੀਆਂ ਦੀ ਯਾਦ ’ਚ ਕਬੱਡੀ ਟੂਰਨਾਮੈਂਟ ਕਰਵਾਇਆ ਜਾਂਦਾ ਹੈ। ਕਲੱਬਾਂ ਦੇ ਮੈਚ ਚੱਲ ਰਹੇ ਸਨ ਤੇ ਪਹਿਲਾ ਮੈਚ ਸ਼੍ਰੋਮਣੀ ਕਮੇਟੀ ਤੇ ਖੀਰਾਂਵਾਲੀ ਵਿਚਾਲੇ ਚੱਲ ਰਿਹਾ ਸੀ। ਇਸੇ ਦੌਰਾਨ ਹੀ ਕਾਰ ’ਤੇ ਸਵਾਰ ਹੋ ਕੇ ਆਏ ਅਣਪਛਾਤੇ ਚਾਰ ਹਮਲਾਵਰਾਂ ਨੇ ਸੰਦੀਪ ਨੰਗਲ ਅੰਬੀਆਂ ’ਤੇ ਤਾਬੜਤੋੜ ਹਮਲਾ ਕਰ ਦਿੱਤਾ। ਸਿਰ ਵਿੱਚ ਗੋਲੀ ਲੱਗਣ ਨਾਲ ਸੰਦੀਪ ਨੰਗਲ ਅੰਬੀਆਂ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਸੰਦੀਪ ਨੰਗਲ ਅੰਬੀਆਂ ਦੇ ਕੋਚ ਇੰਦਰ ਨੇ ਦੱਸਿਆ ਕਿ ਕਬੱਡੀ ਖਿਡਾਰੀ ਸੰਦੀਪ ਦਾ ਕਿਸੇ ਨਾਲ ਕੋਈ ਵੀ ਵੈਰ-ਵਿਰੋਧ ਨਹੀਂ ਸੀ, ਕਬੱਡੀ ਨੂੰ ਪਿਆਰ ਕਰਨ ਵਾਲਾ ਸੰਦੀਪ ਹਮੇਸ਼ਾ ਖੇਡ ਦੇ ਮੈਦਾਨ ’ਚ ਹੀ ਰਹਿੰਦਾ ਸੀ। ਓਧਰ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

Also Read: AAP ਸਰਕਾਰ ਦੀ ਵੱਡਾ ਫੈਸਲਾ, ਅਨਮੋਲ ਰਤਨ ਸਿੱਧੂ ਪੰਜਾਬ ਦੇ ਨਵੇਂ AG ਨਿਯੁਕਤ

Leave a Reply

Your email address will not be published. Required fields are marked *