ਐਕਸ਼ਨ ‘ਚ AAP ਸਰਕਾਰ, ਸਾਬਕਾ ਵਿਧਾਇਕਾਂ ਤੇ ਮੰਤਰੀਆਂ ਨੂੰ ਸਰਕਾਰੀ ਬੰਗਲੇ ਖ਼ਾਲੀ ਕਰਨ ਦੇ ਹੁਕਮ

ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਭਾਰੀ ਬਹੁਮਤ ਨਾਲ ਜਿੱਤ ਦਰਜ ਕੀਤੀ ਹੈ। ਭਗਵੰਤ ਸਿੰਘ ਮਾਨ ਕੱਲ੍ਹ ਹਲਫ਼ ਲੈਣਗੇ। ਹਲਫ਼ ਲੈਣ ਤੋਂ ਪਹਿਲਾਂ…

ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਭਾਰੀ ਬਹੁਮਤ ਨਾਲ ਜਿੱਤ ਦਰਜ ਕੀਤੀ ਹੈ। ਭਗਵੰਤ ਸਿੰਘ ਮਾਨ ਕੱਲ੍ਹ ਹਲਫ਼ ਲੈਣਗੇ। ਹਲਫ਼ ਲੈਣ ਤੋਂ ਪਹਿਲਾਂ ਹੀ ਪੰਜਾਬ ਵਿੱਚ ਕਈ ਵੱਡੇ ਫ਼ੈਸਲੇ ਲੈਣੇ ਸ਼ੁਰੂ ਕਰ ਦਿੱਤੇ ਹਨ। 11 ਮਾਰਚ ਨੂੰ ਪੰਜਾਬ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਸੀ।

Also Read: ਹੋਲਾ-ਮਹੱਲਾ ਲਈ ਜਾ ਰਹੀ ਸ਼ਰਧਾਲੂਆਂ ਦੀ ਟਰਾਲੀ ਹੋਈ ਹਾਦਸੇ ਦੀ ਸ਼ਿਕਾਰ, 9 ਜ਼ਖਮੀ

ਜਾਣਕਾਰੀ ਮਿਲੀ ਹੈ ਕਿ ਕਾਂਗਰਸ ਦੇ 17 ਸਾਬਕਾ ਮੰਤਰੀਆਂ ਨੂੰ ਆਲੀਸ਼ਾਨ ਬੰਗਲੇ ਖ਼ਾਲੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ 40 ਸਾਬਕਾ ਵਿਧਾਇਕਾਂ ਨੂੰ ਵੀ ਲਗਜ਼ਰੀ ਫਲੈਟ ਖ਼ਾਲੀ ਕਰਨ ਨੂੰ ਕਹਿ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ 11 ਮਾਰਚ ਨੂੰ ਰਾਜਪਾਲ ਵੱਲੋਂ 15ਵੀਂ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਸੀ।

Also Read: ਸਕੂਲ-ਕਾਲਜਾਂ ‘ਚ ਹਿਜਾਬ ਦੀ ਇਜਾਜ਼ਤ ਨਹੀਂ, ਕਰਨਾਟਕ ਹਾਈਕੋਰਟ ਨੇ ਪਟੀਸ਼ਨ ਕੀਤੀ ਖਾਰਿਜ

ਇਸ ਦੇ ਨਾਲ ਹੀ 17 ਸਾਬਕਾ ਮੰਤਰੀਆਂ ਨੂੰ 26 ਮਾਰਚ ਤੱਕ ਆਲੀਸ਼ਾਨ ਬੰਗਲੇ ਖ਼ਾਲੀ ਖ਼ਾਲੀ ਕਰਨ ਦਾ ਸਮਾਂ ਦਿੱਤਾ ਗਿਆ ਹੈ ਅਤੇ ਸਾਬਕਾ ਵਿਧਾਇਕਾਂ ਨੂੰ ਵੀ ਫਲੈਟ ਕਰਨ ਦੇ ਹੁਕਮ ਹਨ। ਜੇ ਸਾਬਕਾ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਵੱਲੋਂ ਬੰਗਲੇ ਅਤੇ ਫਲੈਟ ਖ਼ਾਲੀ ਨਹੀਂ ਕੀਤੇ ਗਏ ਤਾਂ ਇਨ੍ਹਾਂ ਨੂੰ 160 ਗੁਣਾ ਜ਼ਿਆਦਾ ਕਿਰਾਇਆ ਦੇਣਾ ਪਵੇਗਾ। ਇਸ ਤੋਂ ਇਲਾਵਾ ਫਰਨੀਚਰ ਦਾ ਵੀ ਅਲੱਗ ਤੋਂ ਕਿਰਾਇਆ ਦੇਣਾ ਪਵੇਗਾ। ਜਿਨ੍ਹਾਂ ਨੂੰ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਵਿੱਚ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਨਾਂ ਵੀ ਸ਼ਾਮਲ ਹੈ। ਇਨ੍ਹਾਂ ਨੂੰ 26 ਮਾਰਚ ਖ਼ਾਲੀ ਕਰਨ ਨੂੰ ਕਹਿ ਦਿੱਤਾ ਗਿਆ ਹੈ। ਕਾਬਿਲੇਗੌਰ ਹੈ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਪਹਿਲਾਂ ਹੀ ਸਰਕਾਰੀ ਰਿਹਾਇਸ਼ ਖ਼ਾਲੀ ਕਰ ਦਿੱਤੀ ਗਈ ਹੈ।

Also Read: ਰੂਸ ਨੇ ਇੰਸਟਾਗ੍ਰਾਮ ‘ਤੇ ਲਗਾਈ ਪਾਬੰਦੀ, 80 ਮਿਲੀਅਨ ਯੂਜ਼ਰਸ ‘ਤੇ ਪਏਗਾ ਅਸਰ

ਜਾਣਕਾਰੀ ਅਨੁਸਾਰ ਵਿਧਾਨ ਸਭਾ ਵਿੱਚ ਜਿੱਤਣ ਆਉਣ ਵਾਲਿਆਂ ਨੂੰ ਚੰਡੀਗੜ੍ਹ ਦੇ ਸੈਕਟਰ 2 ਅਤੇ 4 ਵਿੱਚ ਰਹਿਣ ਲਈ ਸਰਕਾਰੀ ਫਲੈਟ ਦਿੱਤੇ ਜਾਂਦੇ ਹਨ, ਜਿਨ੍ਹਾਂ ਦਾ ਮਾਮੂਲੀ ਕਿਰਾਇਆ ਲਿਆ ਜਾਂਦਾ ਹੈ। ਉਥੇ ਸੱਤਾ ਵਿੱਚ ਰਹਿਣ ਵਾਲੇ ਮੰਤਰੀਆਂ ਨੂੰ ਬੰਗਲੇ ਅਲਾਟ ਕੀਤੇ ਜਾਂਦੇ ਹਨ, ਜਿਨ੍ਹਾਂ ਦਾ ਕੋਈ ਕਿਰਾਇਆ ਨਹੀਂ ਹੁੰਦਾ ਹੈ।

Leave a Reply

Your email address will not be published. Required fields are marked *