ਚੰਡੀਗੜ੍ਹ- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਸਿਆਸੀ ਮਾਹੌਲ ਪੂਰਾ ਗਰਮ ਹੈ। ਇਕ ਪਾਸੇ ਜਿੱਥੇ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ਉੱਤੇ ਹਨ ਉੱਥੇ ਹੀ ਹਾਰੀਆਂ ਪਾਰਟੀਆਂ ਮੰਥਨ ਕਰ ਹਾਰ ਦੇ ਕਾਰਨ ਲੱਭ ਰਹੀਆਂ ਹਨ। ਇਸੇ ਵਿਚਾਲੇ ਅੱਜ ਨਵਜੋਤ ਸਿੰਘ ਸਿੱਧੂ ਨੇ ਆਪਣੇ ਸੂਬਾ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
Also Read: ਅੱਜ ਤੋਂ 12 ਤੋਂ 14 ਸਾਲ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ, ਜਾਣੋ ਕਿਵੇਂ ਹੋਵੇਗਾ ਰਜਿਸਟ੍ਰੇਸ਼ਨ
As desired by the Congress President I have sent my resignation … pic.twitter.com/Xq2Ne1SyjJ
— Navjot Singh Sidhu (@sherryontopp) March 16, 2022
ਇਥੇ ਦੱਸ ਦਈਏ ਕਿ 5 ਸੂਬਿਆਂ ’ਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਵੱਡਾ ਫ਼ੈਸਲਾ ਲੈਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਤੇ ਮਣੀਪੁਰ ਦੇ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨਾਂ ਤੋਂ ਅਸਤੀਫ਼ਾ ਮੰਗਿਆ ਹੈ। ਇਸ ਨੂੰ ਲੈ ਕੇ ਕਾਂਗਰਸੀ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਟਵੀਟ ਕੀਤਾ ਤੇ ਲਿਖਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਣੀਪੁਰ ਦੇ ਪ੍ਰਦੇਸ਼ ਕਾਂਗਰਸ ਪ੍ਰਧਾਨਾਂ ਨੂੰ ਪ੍ਰਦੇਸ਼ ਕਾਂਗਰਸ ਦੇ ਪੁਨਰਗਠਨ ਕਾਰਨ ਆਪਣੇ ਅਸਤੀਫ਼ੇ ਦੇਣ ਲਈ ਕਿਹਾ ਹੈ।
Also Read: ਅੱਜ ‘ਪੰਜਾਬ ਦਾ ਨਵਾਂ ਸਰਦਾਰ’ ਭਗਵੰਤ ਮਾਨ ਚੁੱਕੇਗਾ CM ਅਹੁਦੇ ਦੀ ਸਹੁੰ
ਜ਼ਿਕਰਯੋਗ ਹੈ ਕਿ 10 ਮਾਰਚ ਨੂੰ ਪੰਜ ਸੂਬਿਆਂ ਦੀਆਂ ਚੋਣਾਂ ਦੇ ਆਏ ਨਤੀਜਿਆਂ ਵਿਚ ਕਾਂਗਰਸ ਦਾ 5 ਸੂਬਿਆਂ ’ਚ ਸਫਾਇਆ ਹੋ ਗਿਆ। ਉੱਤਰ ਪ੍ਰਦੇਸ਼, ਗੋਆ, ਮਣੀਪੁਰ ਤੇ ਉੱਤਰਾਖੰਡ ਵਿਚ ਭਾਜਪਾ ਨੇ ਚੋਣ ਜਿੱਤੀ, ਜਦਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਹੂੰਝਾਫੇਰ ਜਿੱਤ ਪ੍ਰਾਪਤ ਕੀਤੀ ਤੇ ਕਾਂਗਰਸ ਨੂੰ ਸਿਰਫ 18 ਸੀਟਾਂ ਹੀ ਮਿਲੀਆਂ।



