ਸੀ.ਐੱਮ. ਭਗਵੰਤ ਮਾਨ ਨੂੰ ਸਾਬਕਾ ਡਿਪਟੀ ਸੀ.ਐੱਮ. ਓ.ਪੀ. ਸੋਨੀ ਨੇ ਦਿੱਤੀ ਵਧਾਈ 

ਚੰਡੀਗੜ੍ਹ : ਭਗਵੰਤ ਮਾਨ (Bhagwant Mann) ਨੇ ਅੱਜ ਮੁੱਖ ਮੰਤਰੀ ਵੱਜੋਂ ਸੋਹ ਚੁੱਕੀ, (Sworn in as Chief Minister) ਜਿਸਦੇ ਚਲਦੇ ਅੱਜ ਸਾਬਕਾ ਉਪ ਮੁੱਖ ਮੰਤਰੀ…

ਚੰਡੀਗੜ੍ਹ : ਭਗਵੰਤ ਮਾਨ (Bhagwant Mann) ਨੇ ਅੱਜ ਮੁੱਖ ਮੰਤਰੀ ਵੱਜੋਂ ਸੋਹ ਚੁੱਕੀ, (Sworn in as Chief Minister) ਜਿਸਦੇ ਚਲਦੇ ਅੱਜ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ  (Former Deputy Chief Minister Om Prakash Soni)ਨੇ  ਪੰਜਾਬ ਦੇ ਭਲੇ ਵਾਸਤੇ ਅਤੇ ਇੱਕ ਚੰਗੀ ਸਰਕਾਰ ਦੀ ਕਾਮਨਾ ਕਰਦੇ ਹੋਏ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਧਾਈ ਵੀ ਦਿੱਤੀ। ਦੱਸਣਯੋਗ ਹੈ ਕਿ ਖਟਕੜ ਕਲਾਂ ਵਿਖੇ ਭਗਵੰਤ ਮਾਨ ਵਲੋਂ ਅੱਜ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਗਈ। ਇਸ ਮੌਕੇ ‘ਤੇ ਉਥੇ ਵੱਡੀ ਗਿਣਤੀ ਵਿਚ ਲੋਕਾਂ ਨੇ ਹਾਜ਼ਰੀ ਭਰੀ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਤੇ ਹੋਰ ਮੰਤਰੀ ਹਾਜ਼ਰ ਸਨ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ 91 ਵਿਧਾਇਕ ਜਿਨ੍ਹਾਂ ਨੇ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕੀਤੀ ਹੈ ਉਹ ਵੀ ਮੌਜੂਦ ਸਨ।

ਮੁੱਖ ਮੰਤਰੀ ਭਗਵੰਤ ਮਾਨ ਦੇ ਪਰਿਵਾਰ ਵਿਚੋਂ ਉਨ੍ਹਾਂ ਦੀ ਮਾਤਾ, ਭੈਣ ਅਤੇ ਅਮਰੀਕਾ ਤੋਂ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦੇ ਪੁੱਤਰ ਤੇ ਧੀ ਵੀ ਪਹੁੰਚੇ। ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਹਲਕਾ ਧੂਰੀ ਤੋਂ ਵਿਧਾਇਕ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕ ਲਈ ਹੈ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਰੱਖੇ ਵੱਡੇ ਸਮਾਗਮ ਵਿਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਇਸ ਤੋਂ ਬਾਅਦ ਮਾਨ ਨੇ ਸਟੇਜ ਤੋਂ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ।

Leave a Reply

Your email address will not be published. Required fields are marked *