ਖ਼ਾਲਸਾਈ ਜਾਹੋ-ਜਲਾਲ ਦੇ ਨਾਲ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ‘ਤੇ ਹੋਲੇ ਮਹੱਲੇ ਦਾ ਦੂਸਰਾ ਪੜਾਅ ਸ਼ੁਰੂ

ਅਨੰਦਪੁਰ ਸਾਹਿਬ- ਖ਼ਾਲਸੇ ਦੀ ਆਨ ਅਤੇ ਸ਼ਾਨ ਦੇ ਪ੍ਰਤੀਕ ਕੌਮੀ ਤਿਉਹਾਰ ਹੋਲੇ ਮਹੱਲੇ ਦੇ ਦੂਸਰੇ ਪੜਾਅ ਦੀ ਆਰੰਭਤਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ…

ਅਨੰਦਪੁਰ ਸਾਹਿਬ- ਖ਼ਾਲਸੇ ਦੀ ਆਨ ਅਤੇ ਸ਼ਾਨ ਦੇ ਪ੍ਰਤੀਕ ਕੌਮੀ ਤਿਉਹਾਰ ਹੋਲੇ ਮਹੱਲੇ ਦੇ ਦੂਸਰੇ ਪੜਾਅ ਦੀ ਆਰੰਭਤਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੇ ਨਾਲ ਹੋਈ। ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗਡ਼੍ਹ ਸਾਹਿਬ ਦੇ ਜਥੇਦਾਰ ਭਾਈ ਰਘਬੀਰ ਸਿੰਘ ਜੀ ਦੇ ਵੱਲੋਂ ਕੀਤੀ ਗਈ।

Also Read: ਮਾਰੀਆ ਸ਼ਾਰਾਪੋਵਾ ਅਤੇ ਮਾਈਕਲ ਸ਼ੂਮਾਕਰ ਖਿਲਾਫ ਗੁਰੂਗ੍ਰਾਮ ‘ਚ FIR ਦਰਜ, ਜਾਣੋ ਕੀ ਹੈ ਮਾਮਲਾ

ਹੋਲੇ ਮਹੱਲੇ ਦੇ ਕੌਮੀ ਤਿਉਹਾਰ ਦੇ ਵਿਚ ਸ਼ਾਮਲ ਹੋਣ ਲਈ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਤਦਾਦ ਵਿਚ ਸੰਗਤਾਂ ਪਹੁੰਚ ਰਹੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਵੱਖ ਵੱਖ ਇਤਿਹਾਸਕ ਗੁਰੂਘਰਾਂ ਨੂੰ ਸੁੰਦਰ ਫੁੱਲਾਂ ਅਤੇ ਦੀਪ ਮਾਲਾ ਦੇ ਨਾਲ ਸਜਾਇਆ ਗਿਆ ਹੈ। ਹੋਲੇ ਮਹੱਲੇ ਦੀ ਆਰੰਭਤਾ ਅਤੇ ਕੀਤੇ ਗਏ ਪ੍ਰਬੰਧਾਂ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਅਮਰਜੀਤ ਸਿੰਘ ਚਾਵਲਾ ਦੇ ਵਲੋਂ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਲਗਾਤਾਰ ਹੋਣ ਵਾਲੇ ਧਾਰਮਿਕ ਸਮਾਗਮਾਂ ਸਬੰਧੀ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਉਤਰਾਖੰਡ ਤੋਂ ਪਹੁੰਚੇ ਨਿਹੰਗ ਸਿੰਘ ਵਲੋਂ ਸੰਗਤਾਂ ਨੂੰ ਵਧਾਈ ਦਿੱਤੀ ਗਈ।

Also Read: ਪੰਜਾਬ ਵਿਧਾਨ ਸਭਾ ਇਜਲਾਸ ਸ਼ੁਰੂ, ਪੰਜਾਬ CM ਭਗਵੰਤ ਮਾਨ ਨੇ ਵਿਧਾਇਕ ਵਜੋਂ ਚੁੱਕੀ ਸਹੁੰ (ਵੀਡੀਓ)

Leave a Reply

Your email address will not be published. Required fields are marked *