ਚੰਡੀਗੜ੍ਹ : ਪੰਜਾਬ ਵਿਚ ਨਵੀਂ ਸਰਕਾਰ ਬਣ ਚੁੱਕੀ ਹੈ ਅਤੇ ਨਵੀਂ ਸਰਕਾਰ (New Government) ਦੇ ਚੁਣੇ ਗਏ ਵਿਧਾਇਕਾਂ ਨੇ ਸਹੁੰ ਵੀ ਚੁੱਕ ਲਈ ਹੈ। ਨਵੀਂ ਸਰਕਾਰ ਦੇ ਇਸ ਸਹੁੰ ਚੁੱਕ ਸਮਾਗਮ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (SAD) ਦੇ ਸਰਪ੍ਰਸਤ ਅਤੇ ਪੰਜਾਬ ਦੇ 5 ਵਾਰ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੇ ਆਪਣੇ ਟਵਿੱਟਰ ਅਕਾਉਂਟ ਤੋਂ ਇਕ ਟਵੀਟ ਕੀਤਾ ਹੈ, ਜਿਸ ਵਿਚ ਉਨ੍ਹਾਂ ਨੇ ਆਪਣੀ ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਵਿਧਾਨ ਸਭਾ ਦੇ ਸਪੀਕਰ ਕੋਲ ਪੈਨਸ਼ਨ ਦੇ ਸਬੰਧ ਵਿੱਚ ਇੱਕ ਵੱਡੀ ਮੰਗ ਰੱਖੀ ਹੈ। ਅੱਜ ਪੰਜਾਬ ਦੀ ਨਵੀਂ ਚੁਣੀ ਭਗਵੰਤ ਮਾਨ ਸਰਕਾਰ (Mann Government) ਦੇ ਵਿਧਾਨ ਸਭਾ ਸੈਸ਼ਨ (Vidhan Sabha Session) ਦਾ ਪਹਿਲਾ ਦਿਨ ਹੈ ਅਤੇ ਇਸ ਦੌਰਾਨ ਹੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੀ ਮੰਗ ਆਉਣਾ ਵੱਡੀ ਗੱਲ ਹੈ।
I request @PunjabGovtIndia &hon’ble speaker that whatever pension accrues to me as ex MLA may please be used for the interests of the people of Pb (Lok hitaan vaaste). It should in no case be sent to me. Formal request in writing being sent separately- Parkash S. Badal, Former CM pic.twitter.com/ZZKBpcmw39
— Shiromani Akali Dal (@Akali_Dal_) March 17, 2022
ਪ੍ਰਕਾਸ਼ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਟਵੀਟ ਕਰਕੇ ਪੰਜਾਬ ਸਰਕਾਰ ਅਤੇ ਵਿਧਾਨ ਸਭਾ ਸਪੀਕਰ ਕੋਲੋਂ ਮੰਗ ਕੀਤੀ ਹੈ ਕਿ ਉਹ ਵਿਧਾਇਕ ਵੱਜੋਂ ਜਿਹੜੀ ਪੈਨਸ਼ਨ ਲੈ ਰਹੇ ਹਨ, ਉਸ ਨੂੰ ਪੰਜਾਬ ਦੇ ਲੋਕਾਂ ਦੇ ਹਿਤਾਂ ਲਈ ਵਰਤਿਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਇਹ ਕਿਸੇ ਵੀ ਹਾਲਤ ਵਿੱਚ ਉਨ੍ਹਾਂ ਨੂੰ ਨਾ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਵੱਖਰੇ ਤੌਰ ‘ਤੇ ਲਿਖਤੀ ਵੀ ਬੇਨਤੀ ਭੇਜ ਰਹੇ ਹਨ। ਦੱਸਣਯੋਗ ਹੈ ਕਿ ਲੰਬੀ ਹਲਕੇ ਤੋਂ ਪਹਿਲੀ ਵਾਰ ਵਿਧਾਨ ਸਭਾ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ 5 ਵਾਰ ਸੂਬੇ ਦੇ ਮੁੱਖ ਮੰਤਰੀ ਬਣਨ ਵਾਲੇ ਬਜ਼ੁਰਗ ਸਿਆਸਤਦਾਨ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾ ਦਿੱਤਾ ਸੀ। ਇਸ ਤੋਂ ਬਾਅਦ ਹੁਣ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਾਬਕਾ ਵਿਧਾਇਕ ਵੱਜੋਂ ਪੈਨਸ਼ਨ ਨਾ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ।
