ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੱਡਾ ਐਲਾਨ, ਭ੍ਰਿਸ਼ਟਾਚਾਰ ਮੁਕਤ ਹੋਵੇਗਾ ਪੰਜਾਬ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਵੱਲੋਂ ਵੱਡਾ ਐਲਾਨ ਕਰਦਿਆਂ ਕਿਹਾ ਗਿਆ ਹੈ ਕਿ ਭ੍ਰਿਸ਼ਟਾਚਾਰ (Corruption) ਖ਼ਿਲਾਫ਼ ਉਨ੍ਹਾਂ…

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਵੱਲੋਂ ਵੱਡਾ ਐਲਾਨ ਕਰਦਿਆਂ ਕਿਹਾ ਗਿਆ ਹੈ ਕਿ ਭ੍ਰਿਸ਼ਟਾਚਾਰ (Corruption) ਖ਼ਿਲਾਫ਼ ਉਨ੍ਹਾਂ ਵੱਲੋਂ ਇਕ ਹੈਲਪਲਾਈਨ ਨੰਬਰ (Helpline number) ਜਾਰੀ ਕੀਤਾ ਜਾਵੇਗਾ, ਜਿੱਥੇ ਲੋਕ ਰਿਕਾਰਡਿੰਗ (People recording) ਜਾਂ ਵੀਡੀਓ ਭੇਜ (Send video) ਸਕਣਗੇ। ਉਨ੍ਹਾਂ ਦੀ ਇਸ ਪਹਿਲ ਨਾਲ ਪੰਜਾਬ ਨੂੰ ਭ੍ਰਿਸ਼ਟਾਚਾਰ (Corruption to Punjab) ਮੁਕਤ ਬਣਾਇਆ ਜਾਵੇਗਾ ਤਾਂ ਜੋ ਲੋਕਾਂ ਦੇ ਬਿਨਾਂ ਰਿਸ਼ਵਤ (Without bribe) ਦੇ ਕੰਮ ਹੋ ਸਕਣ। ਆਮ ਲੋਕ ਜੋ ਕਿ ਸਰਕਾਰੀ ਦਫਤਰਾਂ (Government offices) ਵਿਚ ਜਾਣ ਤੋਂ ਡਰਦੇ ਹਨ ਉਹ ਬੇਝਿਜਕ ਆਪਣਾ ਕੰਮ ਕਰਵਾ ਸਕਣ। ਸਰਕਾਰੀ ਮੁਲਾਜ਼ਮ (Government employees) ਆਮ ਲੋਕਾਂ ਦੀ ਸੇਵਾ ਲਈ ਹਨ ਨਾ ਕਿ ਲੋਕਾਂ ਨੂੰ ਡਰਾਉਣ ਲਈ। ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਵਲੋਂ ਵੀ ਇਕ ਵੀਡੀਓ ਜਾਰੀ ਕੀਤੀ ਗਈ ਜਿਸ ਵਿਚ ਉਹ ਕਹਿ ਰਹੇ ਹਨ ਕਿ ਭਗਵੰਤ ਮਾਨ ਵਲੋਂ ਇਕ ਨੰਬਰ ਜਾਰੀ ਕੀਤਾ ਜਾਵੇਗਾ, ਜਿਸ ‘ਤੇ ਤੁਸੀਂ ਰਿਸ਼ਵਤ ਮੰਗਣ ਵਾਲੇ ਦੀ ਵੀਡੀਓ ਬਣਾ ਕੇ ਭੇਜਣੀ ਹੈ ਅਤੇ ਉਸ ਸਰਕਾਰੀ ਅਧਿਕਾਰੀ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਵੈਸੇ ਤਾਂ ਸਾਰੇ ਸਰਕਾਰੀ ਅਧਿਕਾਰੀ ਪੂਰੀ ਈਮਾਨਦਾਰੀ ਨਾਲ ਕੰਮ ਕਰਦੇ ਹਨ ਪਰ ਜਿਹੜੇ ਈਮਾਨਦਾਰੀ ਨਾਲ ਕੰਮ ਨਹੀਂ ਕਰਨਗੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਕੀਤਾ ਸੀ ਇਹ ਟਵੀਟ
ਪੰਜਾਬ ਸਰਕਾਰ ਵਲੋਂ ਵੱਡਾ ਐਲਾਨ ਕਰਨ ਬਾਰੇ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਟਵੀਟ ਕੀਤਾ ਹੈ ਕਿ ਉਹ ਪੰਜਾਬ ਦੀ ਜਨਤਾ ਲਈ ਇਕ ਵੱਡਾ ਐਲਾਨ ਕਰਨ ਜਾ ਰਹੇ ਹਨ। ਆਪਣੇ ਟਵੀਟ ਵਿਚ ਭਗਵੰਤ ਮਾਨ ਨੇ ਲਿਖਿਆ, ਪੰਜਾਬ ਦੀ ਜਨਤਾ ਦੇ ਹਿੱਤ ਵਿਚ ਅੱਜ ਇਕ ਬਹੁਤ ਵੱਡਾ ਫੈਸਲਾ ਲਿਆ ਜਾਵੇਗਾ। ਪੰਜਾਬ ਦੇ ਇਤਿਹਾਸ ਵਿਚ ਅੱਜ ਤੱਕ ਕਿਸੇ ਨੇ ਅਜਿਹਾ ਫੈਸਲਾ ਨਹੀਂ ਲਿਆ ਹੋਵੇਗਾ। ਕੁਝ ਹੀ ਦੇਰ ਵਿਚ ਐਲਾਨ ਕਰਾਂਗਾ।

 

ਦੱਸਣਯੋਗ ਹੈ ਕਿ ਭਗਵੰਤ ਮਾਨ ਨੇ ਇਕ ਦਿਨ ਪਹਿਲਾਂ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ। ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਹੁਦਾ ਅਤੇ ਗੋਪਨੀਅਤਾ ਦੀ ਸਹੁੰ ਦਿਵਾਈ। ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਚ ਇਹ ਸਹੁੰ ਚੁੱਕ ਸਮਾਰੋਹ ਹੋਇਆ ਸੀ। ਇਸ ਸਹੁੰ ਚੁੱਕ ਸਮਾਰੋਹ ਵਿਚ ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ ਸਮੇਤ ਦਿੱਲੀ ਦੇ ਆਪ ਦੇ ਹੋਰ ਨੇਤਾ ਸ਼ਾਮਲ ਹੋਏ। ਭਗਵੰਤ ਮਾਨ ਪੰਜਾਬ ਦੇ 17ਵੇਂ ਸੀ.ਐੱਮ. ਬਣ ਗਏ ਹਨ। ਕਾਰਜਕਾਲ ਦੇ ਹਿਸਾਬ ਨਾਲ ਉਹ ਪੰਜਾਬ ਦੇ 25ਵੇਂ ਮੁੱਖ ਮੰਤਰੀ ਹਨ। ਮਾਨ ਸੰਗਰੂਰ ਤੋਂ ਦੋ ਵਾਰ ਸੰਸਦ ਮੈਂਬਰ ਵੀ ਰਹੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਮਿਲੀ ਹੈ। 117 ਸੀਟਾਂ ਵਾਲੇ ਪੰਜਾਬ ਵਿਚ ਆਪ ਨੇ 92 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। 

Leave a Reply

Your email address will not be published. Required fields are marked *