ਨਵੀਂ ਦਿੱਲੀ : ਹੋਲਾ ਮੁਹੱਲਾ ਮੌਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹੋਲਾ ਮਹੱਲਾ ਮਨਾਉਣ ਲਈ ਆਨੰਦਪੁਰ ਸਾਹਿਬ ਵਿਖੇ ਪਹੁੰਚ ਰਹੇ ਹਨ ਅਤੇ ਗੁਰੂ ਘਰ ਵਿਚ ਨਤਮਸਤਕ ਹੋ ਰਹੇ ਹਨ। ਹੋਲਾ ਮਹੱਲਾ (Hola Mohalla) ਦੌਰਾਨ ਡ੍ਰੋਨ ਕੈਮਰੇ ਉਡਾਉਣ ‘ਤੇ ਪਾਬੰਦੀ ਲਾ ਦਿੱਤੀ ਗਈ ਹੈ। ਇਹ ਪਾਬੰਦੀ ਮੇਲਾ ਖੇਤਰ ਵਿੱਚ ਡ੍ਰੋਨ ਕੈਮਰੇ ਉਡਾਉਣ ‘ਤੇ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਮੁਤਾਬਕ ਸੁੱਰਖਿਆ ਦੇ ਮੱਦੇਨਜ਼ਰ ਪੁਲਿਸ ਵਿਭਾਗ ਵੱਲੋਂ ਡ੍ਰੋਨ ਦੀ ਵਰਤੋਂ ਕੀਤੀ ਜਾ ਸਕੇਗੀ। ਖਾਲਸਾ ਪੰਥ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਕੌਮੀ ਤਿਓਹਾਰ ਹੋਲਾ ਮਹੱਲਾ ਦੇ ਤੀਜੇ ਦਿਨ ਸ੍ਰੀ ਕੀਰਤਪੁਰ ਸਾਹਿਬ ਵਿਖੇ ਸੰਗਤਾਂ ਦੀ ਆਮਦ ਵਿਚ ਭਾਰੀ ਵਾਧਾ ਨਜ਼ਰ ਆਇਆ। ਸੰਗਤਾਂ ਆਪਣੇ ਵਾਹਨਾਂ ‘ਤੇ ਸਵਾਰ ਹੋ ਕੇ ਗੁਰੂ ਘਰਾਂ ਦੇ ਦਰਸ਼ਨ ਕਰਨ ਉਪਰੰਤ ਅਤੇ ਕੁਝ ਸਮਾਂ ਧਾਰਮਿਕ ਦੀਵਾਨਾਂ ਵਿਚ ਹਾਜ਼ਰੀ ਭਰਨ ਤੋਂ ਬਾਅਦ ਆਪਣੇ ਵਾਹਨਾਂ ‘ਤੇ ਸਵਾਰ ਹੋ ਕੇ ਅਗਲੇ ਪੜਾਅ ਲਈ ਰਵਾਨਾ ਹੋ ਰਹੀਆਂ ਸਨ।
ਮੇਲੇ ਦੌਰਾਨ ਜ਼ਿਆਦਾਤਰ ਸੰਗਤਾਂ ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਦਰਗਾਹ ਬਾਬਾ ਬੁੱਢਣ ਸ਼ਾਹ ਅਤੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਹੀ ਨਤਮਸਤਕ ਹੋ ਰਹੀਆਂ ਹਨ। ਸੰਗਤਾਂ ਆਪਣੇ ਵਾਹਨਾਂ ਤੋਂ ਇਲਾਵਾ ਪੌੜੀਆਂ ਵਾਲੇ ਰਸਤੇ ਰਾਹੀਂ ਵੀ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਨੂੰ ਮੱਥਾ ਟੇਕਣ ਲਈ ਜਾ ਰਹੀਆਂ ਹਨ, ਮੱਥਾ ਟੇਕਣ ਸੰਗਤਾਂ ਨੂੰ ਕਾਫੀ ਸਮਾਂ ਲਾਈਨ ਵਿਚ ਖੜ੍ਹਨਾ ਪੈ ਰਿਹਾ ਹੈ। ਸ਼ਹਿਰ ਦੇ ਦੂਜੇ ਗੁਰੂ ਘਰ ਜਿਹੜੇ ਕਿ ਇਤਿਹਾਸਕ ਹਨ, ਜਿਨ੍ਹਾਂ ਵਿਚ ਗੁਰਦੁਆਰਾ ਸੀਸ ਮਹਿਲ ਸਾਹਿਬ, ਗੁਰਦੁਆਰਾ ਚਰਨ ਕੰਵਲ ਸਾਹਿਬ, ਗੁ. ਬਿਬਾਣਗੜ੍ਹ ਸਾਹਿਬ, ਗੁਰਦੁਆਰਾ ਮੰਜੀ ਸਾਹਿਬ (ਬੀਬੀ ਵੀਰੋ ਜੀ) ਗੁ. ਕੋਟਿ ਸਾਹਿਬ ਆਦਿ ਬਾਰੇ ਜ਼ਿਆਦਾਤਰ ਸੰਗਤ ਨੂੰ ਜਾਣਕਾਰੀ ਨਹੀਂ ਹੈ। ਜਿਹੜੀ ਸੰਗਤ ਨੂੰ ਇਨ੍ਹਾਂ ਬਾਰੇ ਜਾਣਕਾਰੀ ਹੈ, ਉਹ ਇਨ੍ਹਾਂ ਗੁਰੂ ਘਰਾਂ ਵਿਚ ਹਾਜ਼ਰੀ ਲਗਵਾਉਣ ਲਈ ਜ਼ਰੂਰ ਜਾਂਦੇ ਹਨ।
ਬਾਜ਼ਾਰਾਂ ’ਚ ਰੰਗ ਅਤੇ ਪਿਚਕਾਰੀਆਂ ਦੀਆਂ ਦੁਕਾਨਾਂ ਸਜਣ ਲੱਗੀਆਂ ਹਨ ਅਤੇ ਇਨ੍ਹਾਂ ਦੀ ਖ਼ਰੀਦਦਾਰੀ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਕੋਰੋਨਾ ਨਾਲ ਦੋ ਸਾਲ ਤੱਕ ਲੜਣ ਮਗਰੋਂ ਇਸ ਸਾਲ ਹੋਲੀ ਦਾ ਰੰਗ ਲੋਕਾਂ ਦੇ ਸਿਰ ’ਤੇ ਚੜ੍ਹ ਕੇ ਬੋਲੇਗਾ ਕਿਉਂਕਿ ਇਸ ਵਾਰ ਲੋਕਾਂ ਨੇ ਪੰਜਾਬ ਦੀ ਰਾਜਨੀਤੀ ’ਚ ਵੱਡਾ ਬਦਲਾਅ ਕਰਦਿਆਂ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਸੱਤਾ ’ਚ ਲਿਆਂਦਾ ਹੈ।
ਹੋਲਾ ਮਹੱਲਾ ਮੌਕੇ ਸੰਗਤਾਂ ਦਾ ਭਾਰੀ ਇਕੱਠ, ਸੰਗਤਾਂ ‘ਚ ਭਾਰੀ ਉਤਸ਼ਾਹ
ਨਵੀਂ ਦਿੱਲੀ : ਹੋਲਾ ਮੁਹੱਲਾ ਮੌਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹੋਲਾ ਮਹੱਲਾ ਮਨਾਉਣ ਲਈ ਆਨੰਦਪੁਰ ਸਾਹਿਬ ਵਿਖੇ ਪਹੁੰਚ ਰਹੇ…
