ਸੰਗਰੂਰ : ਅੱਜ ਸੰਗਰੂਰ ਪੁੱਜਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੂੰ ਜ਼ਿਲ੍ਹਾ ਪ੍ਰਸ਼ਾਸਨ (District Administration) ਵਲੋਂ ਗਾਰਡ ਆਫ਼ ਆਨਰ (Guard of Honor) ਦਿੱਤਾ ਗਿਆ। ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ (MLA Narinder Kaur Bharaj) ,ਡਿਪਟੀ ਕਮਿਸ਼ਨਰ ਰਾਮਵੀਰ (Deputy Commissioner Ramvir) ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸਵਪਨ ਸ਼ਰਮਾ (District Police Chief Swapan Sharma) ਮੌਜੂਦ ਸਨ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Chief Minister of Punjab Bhagwant Mann) ਨੂੰ ਗਾਰਡ ਆਫ਼ ਆਨਰ ਦੀ ਸਲਾਮੀ ਦੇ ਕੇ ਸਨਮਾਨਿਤ ਕੀਤਾ ਗਿਆ। ਅੱਜ ਰੰਗਾਂ ਦੇ ਤਿਉਹਾਰ ਹੋਲੀ ਮੌਕੇ ਭਗਵੰਤ ਮਾਨ ਸੰਗਰੂਰ ਵਿਖੇ ਪੁੱਜੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਹੋਰ ਪ੍ਰਮੁੱਖ ਆਗੂ ਵੀ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਨਾਲ ਸਨ।
ਜ਼ਿਲ੍ਹਾ ਪੁਲਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪ੍ਰਬੰਧਾਂ ਨੂੰ ਲੈ ਕੇ ਭਗਵੰਤ ਮਾਨ ਦੇ ਘਰ ਡਰੀਮਲੈਂਡ ਕਾਲੋਨੀ ਵਿਖੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਸੀ। ਇਸ ਮੌਕੇ ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਮਵੀਰ ਸਿੰਘ ਅਤੇ ਜ਼ਿਲ੍ਹਾ ਪੁਲਸ ਮੁਖੀ ਸਵੱਪਨ ਸਰਮਾ ਦੀ ਉਚੇਚੇ ਤੌਰ ‘ਤੇ ਹਾਜ਼ਰ ਰਹੇ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਜ਼ਿਲ੍ਹਾ ਪ੍ਰਸ਼ਾਸਨ ਨੇ ਭਰਵਾਂ ਸੁਆਗਤ ਕੀਤਾ ਅਤੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਫੁੱਲਾਂ ਦੇ ਗੁਲਦਸਤੇ ਦੇ ਕੇ ਸੰਗਰੂਰ ਪਹੁੰਚਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਜੀ ਆਇਆਂ ਨੂੰ ਆਖਿਆ। ਇਸ ਤੋਂ ਇਲਾਵਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਥਾਨਕ ਰਿਹਾਇਸ਼ ਤੇ ਮੁਲਾਕਾਤ ਕੀਤੀ। ਭਰਾਜ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਨ ਦੇ ਨਾਲ-ਨਾਲ ਹੋਲੀ ਦੀਆਂ ਵਧਾਈਆਂ ਦਿੱਤੀਆਂ।
