ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ (Chief Minister of Punjab) ਅਹੁਦੇ ਦੀ ਸਹੁੰ ਚੁੱਕਦਿਆਂ ਹੀ ਭਗਵੰਤ ਮਾਨ (Bhagwant Mann taking oath) ਅਤੇ ਉਨ੍ਹਾਂ ਦੇ ਵਿਧਾਇਕ ਐਕਸ਼ਨ (MLA Action) ਵਿਚ ਆ ਗਏ ਹਨ। ਜਿੱਥੇ ਪੂਰੇ ਦੇਸ਼ ਵਿਚ ਹੋਲੀ ਦਾ ਜਸ਼ਨ (Holi celebration) ਮਨਾਇਆ ਜਾ ਰਿਹਾ ਹੈ ਉਥੇ ਹੀ ਭਗਵੰਤ ਮਾਨ (Bhagwant mann) ਵਲੋਂ ਹੋਲੀ ਵਾਲੇ ਦਿਨ ਪੰਜਾਬ ਦੇ ਕਿਸਾਨਾਂ (Farmers of Punjab) ਲਈ ਇਕ ਵੱਡਾ ਐਲਾਨ ਕੀਤਾ ਹੈ। ਕਿਸਾਨਾਂ ਲਈ ਵੱਡਾ ਫ਼ੈਸਲਾ ਲੈਂਦੇ ਹੋਏ ਭਗਵੰਤ ਮਾਨ ਨੇ ਕਿਸਾਨਾਂ ਦੀ ਨਰਮੇ (Farmers’ cotton) ਦੀ ਖ਼ਰਾਬ ਹੋਈ ਫ਼ਸਲ ਦਾ ਰਹਿੰਦਾ ਕਰੋੜਾਂ ਦਾ ਮੁਆਵਜ਼ਾ (Compensation of crores) ਜਾਰੀ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਮਾਨਸਾ ਤੋਂ ਵਿਧਾਇਕ ਵਿਜੇ ਸਿੰਗਲਾ ਨੇ ਦਿੱਤੀ ਹੈ।

ਉਨ੍ਹਾਂ ਨੇ ਸੋਸ਼ਲ ਮੀਡੀਆ ਫੇਸਬੁੱਕ ਪੇਜ਼ ’ਤੇ ਇਕ ਪੋਸਟ ਪਾਉਂਦੇ ਹੋਏ ਲਿਖਿਆ ਹੈ ਕਿ ਸਰਕਾਰ ਨੇ ਪਹਿਲੇ ਹੀ ਦਿਨ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਫ਼ਸਲ ਦਾ ਮਾਨਸਾ ਜ਼ਿਲ੍ਹੇ ਨੂੰ ਮੁਆਵਜ਼ਾ ਜਾਰੀ ਕੀਤਾ ਹੈ, ਜੋ ਕਿ 1,01,39, 45,087 ਰੁਪਏ ਬਣਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮਜ਼ਦੂਰਾਂ ਲਈ ਵੀ ਖ਼ੁਸ਼ਖ਼ਬਰੀ ਹੈ, ਜੋ ਨਰਮੇ ਦੀ ਫ਼ਸਲ ਦੀ ਚੁਗਾਈ ਕਰਦੇ ਹਨ। ਉਨ੍ਹਾਂ ਅੱਗੇ ਲਿਖਿਆ ਕਿ ਮੈਂ ਜਨਤਾ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਭਵਿੱਖ ’ਚ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਇਥੇ ਦੱਸਣਯੋਗ ਹੈ ਕਿ ਕਿਸਾਨ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਲੈਣ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰਦਿਆਂ ਸਰਕਾਰ ਨੂੰ ਗੁਹਾਰ ਲਗਾ ਰਹੇ ਸਨ ਕਿ ਉਨ੍ਹਾਂ ਦੀ ਫ਼ਸਲ ਤਬਾਹ ਹੋ ਚੁੱਕੀ ਹੈ ਪਰ ਅਜੇ ਤੱਕ ਸਰਕਾਰ ਵੱਲੋਂ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਭਗਵੰਤ ਮਾਨ ਨੇ ਕਿਸਾਨਾਂ ਲਈ ਵੱਡਾ ਫ਼ੈਸਲਾ ਲੈਂਦੇ ਹੋਏ ਨਰਮੇ ਦੀ ਖ਼ਰਾਬ ਹੋਈ ਫ਼ਸਲ ਦਾ ਮਾਨਸਾ ਜ਼ਿਲ੍ਹੇ ਨੂੰ ਕਰੋੜਾਂ ਦਾ ਮੁਆਵਜ਼ਾ ਜਾਰੀ ਕੀਤਾ ਹੈ।



