ਅਜਨਾਲਾ ‘ਚ ਪ੍ਰੇਮੀ ਜੋੜੇ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਜੀਵਨ ਲੀਲਾ ਕੀਤੀ ਸਮਾਪਤ

ਅਜਨਾਲਾ- ਅਜਨਾਲਾ ਦੇ ਪਿੰਡ ਖਾਨਵਾਲ ਅੰਦਰ ਪ੍ਰੇਮ ਸੰਬੰਧਾਂ ਦੇ ਚੱਲਦੇ ਲੜਕਾ ਅਤੇ ਲੜਕੀ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।…

ਅਜਨਾਲਾ- ਅਜਨਾਲਾ ਦੇ ਪਿੰਡ ਖਾਨਵਾਲ ਅੰਦਰ ਪ੍ਰੇਮ ਸੰਬੰਧਾਂ ਦੇ ਚੱਲਦੇ ਲੜਕਾ ਅਤੇ ਲੜਕੀ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਲੜਕੇ ਦਾ ਕੁਝ ਦਿਨਾਂ ਬਾਅਦ ਵਿਆਹ ਸੀ ਅਤੇ ਜਿਸ ਤੋਂ ਪਹਿਲਾਂ ਲੜਕਾ ਅਤੇ ਲੜਕੀ ਵੱਲੋਂ ਇਕੱਠੇ ਜ਼ਹਿਰੀਲੀ ਦਵਾਈ ਪੀ ਲਈ ਗਈ। ਜਾਣਕਾਰੀ ਮੁਤਾਬਕ ਲੜਕੀ ਪਹਿਲਾਂ ਤੋਂ ਹੀ ਵਿਆਹੀ ਹੋਈ ਸੀ ਅਤੇ ਬੀਤੀ ਦੇਰ ਰਾਤ ਦੋਨਾਂ ਵੱਲੋਂ ਦਵਾਈ ਪੀ ਕੇ ਆਤਮ ਹੱਤਿਆ ਕੀਤੀ ਗਈ ਹੈ।

Also Read: ਜਦੋਂ ਕਪਿਲ ਸ਼ਰਮਾ ਬਣ ਗਏ ਡਿਲਵਰੀ ਬੁਆਏ, ਲੋਕਾਂ ਨੇ ਇੰਝ ਲਏ ਮਜ਼ੇ

ਇਸ ਮੌਕੇ ਮ੍ਰਿਤਕ ਲੜਕੇ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਉਸ ਦਾ ਕੁਝ ਦਿਨ ਬਾਅਦ ਵਿਆਹ ਸੀ ਅਤੇ ਘਰ ਵਿੱਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸੀ ਪਰ ਅੱਜ ਇਹ ਭਾਣਾ ਵਾਪਰ ਗਿਆ। ਇਸ ਮੌਕੇ ਮ੍ਰਿਤਕ ਲੜਕੀ ਦੀ ਮਾਤਾ ਨੇ ਦੱਸਿਆ ਕਿ ਉਹ ਬਾਹਰ ਗਏ ਸੀ ਅਤੇ ਉਸਦੀ ਧੀ ਵੱਲੋਂ ਇਹ ਕਦਮ ਚੁੱਕ ਲਿਆ ਗਿਆ। ਉਨ੍ਹਾਂ ਨੂੰ ਨਹੀਂ ਪਤਾ ਕਿ ਕਿਉਂ ਇਹ ਕਦਮ ਚੁੱਕਿਆ ਗਿਆ ਹੈ।

Also Read: ਪੰਜਾਬ ਸਰਕਾਰ ਦੀ ਨਵੀਂ ਕੈਬਨਿਟ ਦੇ ਮੰਤਰੀਆਂ ਨੂੰ ਟਵੀਟ ਰਾਹੀਂ ਦਿੱਤੀਆਂ ਵਧਾਈਆਂ

ਇਸ ਸੰਬੰਧੀ ਪੁਲਿਸ ਅਧਿਕਾਰੀ ਨਰਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਲੜਕਾ ਲੜਕੀ ਵੱਲੋਂ ਦਵਾਈ ਪੀ ਕੇ ਆਤਮਹੱਤਿਆ ਕੀਤੀ ਗਈ ਹੈ ਅਤੇ ਇਹ ਪ੍ਰੇਮ ਸਬੰਧਾਂ ਦਾ ਮਾਮਲਾ ਲੱਗ ਰਿਹਾ ਹੈ। ਫਿਲਹਾਲ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *