ਪੰਜਾਬ ਵਿਧਾਨ ਸਭਾ ਸੈਸ਼ਨ ਦਾ ਦੂਜਾ ਗੇੜ, ਕੁਲਤਾਰ ਸਿੰਘ ਸੰਧਵਾ ਬਣੇ ਸਪੀਕਰ

ਚੰਡੀਗੜ੍ਹ : ਪੰਜਾਬ ‘ਚ ਨਵੀਂ ਸਰਕਾਰ ਬਣਨ ਤੋਂ ਬਾਅਦ ਅੱਜ ਵਿਧਾਨ ਸਭਾ ਸੈਸ਼ਨ ਦਾ ਦੂਜਾ ਗੇੜ ਚੱਲ ਰਿਹਾ ਹੈ। ਸਵੇਰੇ 11 ਵਜੇ ਵਿਧਾਨ ਸਭਾ ਸੈਸ਼ਨ…

ਚੰਡੀਗੜ੍ਹ : ਪੰਜਾਬ ‘ਚ ਨਵੀਂ ਸਰਕਾਰ ਬਣਨ ਤੋਂ ਬਾਅਦ ਅੱਜ ਵਿਧਾਨ ਸਭਾ ਸੈਸ਼ਨ ਦਾ ਦੂਜਾ ਗੇੜ ਚੱਲ ਰਿਹਾ ਹੈ। ਸਵੇਰੇ 11 ਵਜੇ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸ਼ੁਰੂ ਹੋਈ। ਇਸ ਦੌਰਾਨ ਜਿਨ੍ਹਾਂ ਵਿਧਾਇਕਾਂ ਨੇ ਅਜੇ ਤੱਕ ਸਹੁੰ ਨਹੀਂ ਚੁੱਕੀ, ਉਨ੍ਹਾਂ ਵਿਧਾਇਕਾਂ ਨੂੰ ਵਿਧਾਇਕ ਅਹੁਦੇ ਦੀ ਸਹੁੰ ਚੁਕਾਈ ਗਈ ਹੈ। ਇਸੇ ਦੌਰਾਨ ਵਿਧਾਨ ਸਭਾ ਦੇ ਸਪੀਕਰ ਦੇ ਸਪੀਕਰ ਵਲੋਂ ਕੁਲਤਾਰ ਸਿੰਘ ਸੰਧਵਾ ਦੀ ਚੋਣ ਹੋ ਗਈ ਹੈ। ਇਸ ਦੌਰਾਨ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਲਤਾਰ ਸਿੰਘ ਸੰਧਵਾ ਨੂੰ ਵਧਾਈ ਦਿੱਤੀ।

Also Read: ਅੱਜ ਮੁੜ ਹੋਵੇਗਾ ਪੰਜਾਬ ਵਿਧਾਨ ਸਭਾ ਸੈਸ਼ਨ, ਸਪੀਕਰ ਦੀ ਹੋਵੇਗੀ ਚੋਣ

ਦੱਸ ਦਈਏ ਇਸ ਤੋ ਪਹਿਲਾਂ 17 ਤਰੀਕ ਨੂੰ ਵਿਧਾਨ ਸਭਾ ਸ਼ੈਸ਼ਨ ਸ਼ੁਰੂ ਹੋਇਆ ਸੀ ਜਿਸ ‘ਚ ਨਵੇਂ ਚੁਣੇ ਗਏ ਵਿਧਾਇਕਾਂ ਨੇ ਸਹੁੰ ਚੁੱਕੀ ਸੀ। 86 ਵਿਧਾਇਕਾਂ ਵੱਲੋਂ ਸਹੁੰ ਚੁੱਕੀ ਗਈ ਸੀ। ਉੱਥੇ ਹੀ ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸ਼ੁੱਕਰਵਾਰ ਨੂੰ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ 117 ਮੈਂਬਰੀ ਵਿਧਾਨ ਸਭਾ ਦਾ ਅਗਲਾ ਸਪੀਕਰ ਨਾਮਜ਼ਦ ਕੀਤਾ ਸੀ। 

Also Read: The Kashmir Files ਫਿਲਮ ਚੰਡੀਗੜ੍ਹ ‘ਚ ਹੋਈ ਟੈਕਸ ਮੁਕਤ

ਇਸ ਦੌਰਾਨ ਟਵਿੱਟਰ ‘ਤੇ ਸੰਧਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ‘ਤਹਿ ਦਿਲੋਂ ਧੰਨਵਾਦ’ ਵੀ ਜ਼ਾਹਰ ਕੀਤਾ ਸੀ। ਉਹ ਕਾਂਗਰਸ ਆਗੂ ਰਾਣਾ ਕੰਵਰਪਾਲ ਸਿੰਘ ਦੀ ਥਾਂ ਲੈਣਗੇ। ਪ੍ਰੋਟੈਮ ਸਪੀਕਰ ਇੰਦਰਬੀਰ ਸਿੰਘ ਨਿੱਝਰ, ਜੋ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਦੇ ਪਹਿਲੇ ਕਾਰਜਕਾਲ ਦੇ ਵਿਧਾਇਕ ਹਨ, ਨੇ ਵੀਰਵਾਰ ਨੂੰ ਮਾਨ ਸਮੇਤ ਸਾਰੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸਹੁੰ ਚੁਕਾਈ।

Leave a Reply

Your email address will not be published. Required fields are marked *