ਦਿੱਲੀ ਤੋਂ ਦੋਹਾ ਜਾਣ ਵਾਲੀ ਫਲਾਈਟ ਦੀ ਕਰਾਚੀ ‘ਚ ਐਮਰਜੈਂਸੀ ਲੈਂਡਿੰਗ, ਜਾਂਚ ਦੇ ਦਿੱਤੇ ਹੁਕਮ

ਨਵੀਂ ਦਿੱਲੀ- ਦਿੱਲੀ ਤੋਂ ਦੋਹਾ ਜਾਣ ਵਾਲੀ ਫਲਾਈਟ ਦੀ ਕਰਾਚੀ ‘ਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ। ਇਹ ਫਲਾਈਟ ਕਤਰ ਏਅਰਵੇਜ਼ ਦੀ ਸੀ। ਫਿਲਹਾਲ ਯਾਤਰੀਆਂ ਨੂੰ…

ਨਵੀਂ ਦਿੱਲੀ- ਦਿੱਲੀ ਤੋਂ ਦੋਹਾ ਜਾਣ ਵਾਲੀ ਫਲਾਈਟ ਦੀ ਕਰਾਚੀ ‘ਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ। ਇਹ ਫਲਾਈਟ ਕਤਰ ਏਅਰਵੇਜ਼ ਦੀ ਸੀ। ਫਿਲਹਾਲ ਯਾਤਰੀਆਂ ਨੂੰ ਕਰਾਚੀ ਤੋਂ ਦੋਹਾ ਭੇਜਣ ਲਈ ਇਕ ਹੋਰ ਫਲਾਈਟ ਦੀ ਵਿਵਸਥਾ ਕੀਤੀ ਜਾ ਰਹੀ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਫਲਾਈਟ ਦੇ ਕਾਰਗੋ ਏਰੀਏ ‘ਚ ਧੂੰਆਂ ਨਿਕਲਣ ਦੇ ਸੰਕੇਤ ਮਿਲੇ ਸਨ। ਜਿਸ ਤੋਂ ਬਾਅਦ ਫਲਾਈਟ ਨੂੰ ਕਰਾਚੀ ਵੱਲ ਮੋੜ ਦਿੱਤਾ ਗਿਆ। ਫਿਲਹਾਲ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਯਾਤਰੀਆਂ ਨੂੰ ਦੋਹਾ ਲੈ ਜਾਣ ਲਈ ਰਾਹਤ ਫਲਾਈਟ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

Also Read: ਪੰਜਾਬ CM ਭਗਵੰਤ ਮਾਨ ਦਾ ਵੱਡਾ ਐਲਾਨ, ਵਿਧਾਨ ਸਭਾ ਦੀ ਕਾਰਵਾਈ ਹੋਵੇਗੀ Live

ਖਬਰਾਂ ਮੁਤਾਬਕ ਕਤਰ ਏਅਰਵੇਜ਼ ਦੀ ਫਲਾਈਟ ਨੰਬਰ QR579 ‘ਚ ਲਗਭਗ 100 ਯਾਤਰੀ ਸਵਾਰ ਸਨ। ਖਬਰਾਂ ਮੁਤਾਬਕ ਇਸ ਫਲਾਈਟ ਨੇ ਅੱਜ ਸਵੇਰੇ 3.50 ਵਜੇ ਉਡਾਣ ਭਰੀ। ਇਸ ਤੋਂ ਬਾਅਦ ਸਵੇਰੇ 5.30 ਵਜੇ ਕਰਾਚੀ ‘ਚ ਇਸ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ। ਕਤਰ ਏਅਰਵੇਜ਼ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ, ‘ਅਸੀਂ ਆਪਣੇ ਯਾਤਰੀਆਂ ਨੂੰ ਹੋਈ ਅਸੁਵਿਧਾ ਲਈ ਮੁਆਫੀ ਚਾਹੁੰਦੇ ਹਾਂ।’

Also Read: ਆਸਟ੍ਰੇਲੀਆ ਨੇ ਭਾਰਤ ਨੂੰ ਵਾਪਸ ਕੀਤੀਆਂ 29 ਪੁਰਾਤਨ ਵਸਤਾਂ, PM ਮੋਦੀ ਨੇ ਕੀਤਾ ਨਿਰੀਖਣ

ਮੀਡੀਆ ਰਿਪੋਰਟਾਂ ਮੁਤਾਬਕ ਕਿਊਆਰ 579 ‘ਤੇ ਸਵਾਰ ਇੱਕ ਯਾਤਰੀ ਰਮੇਸ਼ ਰਾਲੀਆ ਨੇ ਵੀਡੀਓ ਸੰਦੇਸ਼ ਜਾਰੀ ਕਰਕੇ ਕਿਹਾ ਹੈ ਕਿ ਉਹ ਸਾਰੇ ਇਸ ਸਮੇਂ ਕਰਾਚੀ ਹਵਾਈ ਅੱਡੇ ‘ਤੇ ਮੌਜੂਦ ਹਨ। ਪਰ ਉਨ੍ਹਾਂ ਨੂੰ ਇਹ ਨਹੀਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਅਗਲੀ ਉਡਾਣ ਕਦੋਂ ਹੋਵੇਗੀ।

Leave a Reply

Your email address will not be published. Required fields are marked *