ਭਗਵੰਤ ਮਾਨ ਨੂੰ ਮਿਲੇ ਪੰਜਾਬ ਦੇ ਸਾਬਕਾ CM, ਦਿੱਤੀ ਮੁੱਖ ਮੰਤਰੀ ਬਣਨ ਦੀ ਵਧਾਈ

ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜਿੱਤ ਦੀ…

ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੱਤੀ। ਆਮ ਆਦਮੀ ਪਾਰਟੀ (ਆਪ) ਦੇ ਆਗੂ ਭਗਵੰਤ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਮਾਨ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋਏ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ।

Also Read: ਹਰ ਵਾਅਦਾ ਪੂਰਾ ਕਰੇਗੀ ਪੰਜਾਬ ਸਰਕਾਰ: ਬਨਵਾਰੀ ਲਾਲ ਪੁਰੋਹਿਤ

ਵਿਧਾਨ ਸਭਾ ਚੋਣਾਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਇਸ ਵਾਰ ਚੰਨੀ ਪਹਿਲੀ ਵਾਰ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪਹੁੰਚੇ। ਇਸ ਤੋਂ ਪਹਿਲਾਂ ਚੰਨੀ ਨੇ ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ ਮਾਨ ਨੂੰ ਵਧਾਈ ਦਿੱਤੀ ਸੀ। ਉਨ੍ਹਾਂ ਹਾਰ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਨ। ਨਾਲ ਹੀ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਭਗਵੰਤ ਮਾਨ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ।

Also Read: ਚੀਨ ‘ਚ ਵਾਪਰਿਆ ਵੱਡਾ ਜਹਾਜ਼ ਹਾਦਸਾ, 133 ਯਾਤਰੀਆਂ ਨੂੰ ਲਿਜਾ ਰਿਹਾ ਚੀਨ ਦਾ ‘ਬੋਇੰਗ 737’ ਕਰੈਸ਼

ਚੰਨੀ ਦੋਵਾਂ ਸੀਟਾਂ ਤੋਂ ਹਾਰ ਗਏ ਸਨ
ਚੰਨੀ ਨੇ ਰੂਪਨਗਰ ਜ਼ਿਲ੍ਹੇ ਦੇ ਚਮਕੌਰ ਸਾਹਿਬ ਅਤੇ ਬਰਨਾਲਾ ਦੀ ਭਦੌੜ ਸੀਟ ਤੋਂ ਚੋਣ ਲੜੀ ਸੀ, ਪਰ ਉਹ ਦੋਵੇਂ ਸੀਟਾਂ ‘ਆਪ’ ਉਮੀਦਵਾਰਾਂ ਤੋਂ ਹਾਰ ਗਏ ਸਨ। ਚੰਨੀ ਚਮਕੌਰ ਸਾਹਿਬ ਤੋਂ ਵਿਧਾਇਕ ਸਨ। ਉਨ੍ਹਾਂ ਨੂੰ ਪਿਛਲੇ ਸਾਲ ਸਤੰਬਰ ਵਿੱਚ ਅਮਰਿੰਦਰ ਸਿੰਘ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਸੀ।

Also Read: 31 ਮਾਰਚ ਨੂੰ ਨਹੀਂ ਟੁੱਟਣਗੇ ਠੇਕੇ! ਮੌਜੂਦਾ ਆਬਕਾਰੀ ਨੀਤੀ ਅਗਲੇ 3 ਮਹੀਨੇ ਰਹੇਗੀ ਜਾਰੀ

ਕਾਂਗਰਸ ਦੀ ਕਰਾਰੀ ਹਾਰ
ਦੱਸ ਦੇਈਏ ਕਿ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਅੱਧੇ ਤੋਂ ਵੱਧ ਮੰਤਰੀ ਹਾਰ ਗਏ ਹਨ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਨੂੰ ਜ਼ਬਰਦਸਤ ਬਹੁਮਤ ਮਿਲਿਆ ਹੈ। ‘ਆਪ’ ਨੇ 117 ਵਿਧਾਨ ਸਭਾ ਸੀਟਾਂ ‘ਚੋਂ 92 ‘ਤੇ ਜਿੱਤ ਦਰਜ ਕੀਤੀ, ਜਦਕਿ ਸੱਤਾਧਾਰੀ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। 

Leave a Reply

Your email address will not be published. Required fields are marked *