23 ਮਾਰਚ ਨੂੰ ਭਗਤ ਸਿੰਘ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਪੰਜਾਬ ‘ਚ ਛੁੱਟੀ ਦਾ ਐਲਾਨ

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਆਖ਼ਰੀ ਦਿਨ ਹੈ। ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਸਭ ਤੋਂ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ…

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਆਖ਼ਰੀ ਦਿਨ ਹੈ। ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਸਭ ਤੋਂ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਦੌਰਾਨ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਯਾਦ ਕਰਦਿਆਂ ਪੰਜਾਬ ਵਿਚ ਛੁੱਟੀ ਦਾ ਐਲਾਨ ਕੀਤਾ ਹੈ। 

Also Read: ਰਾਜਾ ਵੜਿੰਗ ਦੀ ਚੱਲਦੇ ਵਿਧਾਨ ਸਭਾ ਸੈਸ਼ਨ ਦੌਰਾਨ ਕਿਰਕਿਰੀ, ਭੁੱਲੇ ਸ਼ਹੀਦ-ਏ-ਆਜ਼ਮ ਦਾ ਜਨਮ ਦਿਹਾੜਾ 

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਪੰਜਾਬ ਦੇ ਨਵੇਂ ਵਿੱਤ ਮੰਤਰੀ ਵਲੋਂ ਵੋਟ ਆਨ ਅਕਾਊਂਟ ਦਾ ਆਰਜ਼ੀ ਬਜਟ ਪਾਸ ਕੀਤਾ ਗਿਆ ਹੈ। ਇਹ 37 ਹਜ਼ਾਰ ਕਰੋੜ ਰੁਪਏ ਦਾ ਬਜਟ ਅਪ੍ਰੈਲ, ਮਈ ਤੇ ਜੂਨ ਲਈ ਪਾਸ ਕੀਤਾ ਗਿਆ ਹੈ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। 

Also Read: ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, 37 ਹਜ਼ਾਰ ਕਰੋੜ ਦਾ ਆਰਜ਼ੀ ਬਜਟ ਪਾਸ

ਇਸ ਤੋਂ ਪਹਿਲਾਂ ਸਦਨ ਦੇ ਆਖਰੀ ਦਿਨ ਦੀ ਕਾਰਵਾਈ ਦੌਰਾਨ ਸਭ ਤੋਂ ਪਹਿਲਾਂ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵਿਚ ਸ਼ਹੀਦ-ਏ-ਆਜ਼ਮ ਤੇ ਡਾ. ਭੀਮਰਾਓ ਅੰਬੇਡਕਰ ਜੀ ਦੇ ਬੁੱਤ ਲਾਉਣ ਲਈ ਮਤਾ ਪੇਸ਼ ਕੀਤਾ ਤਾਂ ਜੋ ਸਾਰਿਆਂ ਨੂੰ ਉਨ੍ਹਾਂ ਤੋਂ ਪ੍ਰੇਰਣਾ ਮਿਲ ਸਕੇ। ਇਸ ਮਤੇ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਇਸ ਦੇ ਨਾਲ ਮਹਾਰਾਜਾ ਰਣਜੀਤ ਸਿੰਘ ਜੀ ਦਾ ਵੀ ਬੁੱਤ ਲਾਉਣ ਦਾ ਸੁਝਾਅ ਦਿੱਤਾ। ਇਸ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਸ ਤੋਂ ਬਾਅਦ ਭਗਵੰਤ ਮਾਨ ਨੇ ਸਦਨ ਨੂੰ ਸੁਝਾਅ ਦਿੱਤਾ ਕਿ ਸਮੇਂ ਦੀ ਘਾਟ ਕਾਰਨ ਬਹਿਸ ਲਈ ਸਮਾਂ ਅਗਲੇ ਵਿਧਾਨ ਸਭਾ ਇਜਲਾਸ ਵਿਚ ਰੱਖਿਆ ਜਾਵੇ ਤਾਂ ਜੋ ਦੋਵਾਂ ਧਿਰਾਂ ਨੂੰ ਖੁੱਲਾ ਸਮਾਂ ਮਿਲ ਸਕੇ।

ਦੇਖੋ ਵੀਡੀਓ

 

Leave a Reply

Your email address will not be published. Required fields are marked *