ਪੰਜਾਬ ਸਰਕਾਰ ਦਾ ਵੱਡਾ ਫੈਸਲਾ, 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ (ਵੀਡੀਓ)

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਇਜਲਾਸ ਤੋਂ ਬਾਅਦ ਆਮ ਆਦਮੀ ਪਾਰਟੀ ਸਰਕਾਰ ਮੁੜ ਐਕਸ਼ਨ ਵਿਚ ਆ ਗਈ ਹੈ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਵੱਡਾ ਐਲਾਨ ਕੀਤਾ…

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਇਜਲਾਸ ਤੋਂ ਬਾਅਦ ਆਮ ਆਦਮੀ ਪਾਰਟੀ ਸਰਕਾਰ ਮੁੜ ਐਕਸ਼ਨ ਵਿਚ ਆ ਗਈ ਹੈ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਹੈ।

Also Read:  ਕਾਨੂੰਨ, ਜੇਲ ਤੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਸੰਭਾਲਿਆ ਅਹੁਦਾ, ਕਿਹਾ-‘ਨਹੀਂ ਹੋਣ ਦੇਵਾਂਗੇ ਭ੍ਰਿਸ਼ਟਾਚਾਰ’

ਇਸ ਦੌਰਾਨ ਭਗਵੰਤ ਮਾਨ ਨੇ ਇਕ ਵੀਡੀਓ ਜਾਰੀ ਕਰਕੇ ਕਿਹਾ ਕਿ ਅਸੀਂ ਪੰਜਾਬ ਲਈ ਫੈਸਲੇ ਲੈ ਰਹੇ ਹਾਂ ਤੇ ਲੋਕ ਉਸ ਤੋਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਹੁਤ ਸਾਰੇ ਕੱਚੇ ਮੁਲਾਜ਼ਮ ਹਨ। ਚੋਣ ਪ੍ਰਚਾਰ ਦੌਰਾਨ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਫੈਸਲਾ ਲਿਆ ਗਿਆ ਹੈ। ਇਨ੍ਹਾਂ ਵਿਚ ਗਰੁੱਪ ਸੀ ਤੇ ਡੀ ਦੇ ਮੁਲਾਜ਼ਮ ਹਨ। ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਅਜੇ ਨਵੀਆਂ ਨੌਕਰੀਆਂ ਨਹੀਂ ਸਿਰਜੀਆਂ ਜਾ ਰਹੀਆਂ। ਅਜੇ ਸਿਰਫ ਖਾਲੀ ਪਈਆਂ 35 ਹਜ਼ਾਰ ਨੌਕਰੀਆਂ ਨੂੰ ਭਰਨ ਦਾ ਫੈਸਲਾ ਲਿਆ ਗਿਆ ਹੈ। ਇਸ ਮਸੌਦੇ ਨੂੰ ਅਗਲੇ ਵਿਧਾਨ ਸਭਾ ਸੈਸ਼ਨ ਵਿਚ ਪਾਸ ਕਰਨ ਦਾ ਸਰਕਾਰ ਦਾ ਪਲਾਨ ਹੈ। ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ। 

Also Read: ਲਾਲੂ ਪ੍ਰਸਾਦ ਯਾਦਵ ਦੀ ਵਿਗੜੀ ਸਿਹਤ, ਏਅਰ ਐਂਬੂਲੈਂਸ ਰਾਹੀਂ ਲਿਆਂਦੇ ਜਾਣਗੇ ਦਿੱਲੀ

ਦੇਖੋ ਵੀਡੀਓ

 

Leave a Reply

Your email address will not be published. Required fields are marked *