ਨਵੀਂ ਦਿੱਲੀ- ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬੁੱਧਵਾਰ ਨੂੰ ਲਗਾਤਾਰ ਦੂਜੇ ਦਿਨ ਵਾਧਾ ਹੋਇਆ ਹੈ। ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਖਤਮ ਹੋਣ ਤੋਂ ਕੁਝ ਦਿਨ ਬਾਅਦ ਹੀ ਪੈਟਰੋਲ ਅਤੇ ਡੀਜ਼ਲ ‘ਤੇ ਰਾਹਤ ਪਿਛਲੇ ਦਿਨ ਤੋਂ ਬੰਦ ਹੋ ਗਈ। ਅੱਜ ਇੱਕ ਵਾਰ ਫਿਰ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਵਿੱਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਅੱਜ ਪੈਟਰੋਲ ਦੀ ਕੀਮਤ 97.01 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 88.27 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
Also Read: 2024 ਤੱਕ ਦੇਸ਼ ‘ਚ ਹੋਣਗੀਆਂ ਅਮਰੀਕਾ ਜਿਹੀਆਂ ਸੜਕਾਂ, ਨਿਤਿਨ ਗਡਕਰੀ ਨੇ ਕੀਤਾ ਦਾਅਵਾ
ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ‘ਚ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਰੂਸ ਅਤੇ ਯੂਕਰੇਨ ਵਿਚਾਲੇ ਲਗਭਗ ਇਕ ਮਹੀਨੇ ਤੋਂ ਚੱਲੀ ਜੰਗ ਦਾ ਅਸਰ ਦੁਨੀਆ ਭਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਵੀ ਪਿਆ ਹੈ। ਅਜਿਹੇ ‘ਚ ਖਦਸ਼ਾ ਜਤਾਇਆ ਜਾ ਰਿਹਾ ਸੀ ਕਿ ਦੇਸ਼ ‘ਚ ਪੰਜ ਰਾਜਾਂ ਦੀਆਂ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਬਦਲਾਅ ਹੋ ਸਕਦਾ ਹੈ। 10 ਮਾਰਚ ਨੂੰ ਨਤੀਜੇ ਆਉਣ ਤੋਂ ਬਾਅਦ 22 ਮਾਰਚ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ ਸਨ।
ਦੂਜੇ ਪਾਸੇ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ‘ਚ ਪੈਟਰੋਲ ਦੀ ਕੀਮਤ 111.67 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ, ਜਦਕਿ ਇਕ ਲੀਟਰ ਡੀਜ਼ਲ 95.85 ਰੁਪਏ ‘ਚ ਵਿਕ ਰਿਹਾ ਹੈ। ਦੇਸ਼ ਦੇ ਇੱਕ ਹੋਰ ਮਹਾਨਗਰ ਕੋਲਕਾਤਾ ਵਿੱਚ ਪੈਟਰੋਲ 106.34 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 91.42 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਵਿਕ ਰਿਹਾ ਹੈ। ਇਸ ਤੋਂ ਇਲਾਵਾ ਚੇਨਈ ‘ਚ ਇਕ ਲੀਟਰ ਪੈਟਰੋਲ ਦੀ ਕੀਮਤ 102.91 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.95 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
Also Read: Underground ਹੋਈ ਵਲਾਦੀਮੀਰ ਪੁਤਿਨ ਦੀ Girlfriend, 50 ਹਜ਼ਾਰ ਲੋਕਾਂ ਨੇ ਲੱਭਣ ਲਈ ਪਾਈ ਪਟੀਸ਼ਨ
SMS ਰਾਹੀਂ ਆਪਣੇ ਸ਼ਹਿਰ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੀ ਜਾਂਚ ਕਰੋ
ਤੁਸੀਂ ਰੋਜ਼ਾਨਾ ਇੱਕ SMS ਰਾਹੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ। ਇਸ ਦੇ ਲਈ ਇੰਡੀਅਨ ਆਇਲ (IOCL) ਦੇ ਗਾਹਕਾਂ ਨੂੰ RSP ਕੋਡ ਲਿਖ ਕੇ 9224992249 ਨੰਬਰ ‘ਤੇ ਭੇਜਣਾ ਹੋਵੇਗਾ।



